ਬੰਗਾ(ਰਾਕੇਸ਼ ਅਰੋੜਾ, ਵਿਰਦੀ, ਜ.ਬ.)-ਘਰੇਲੂ ਕਾਰੋਬਾਰੀਆਂ ਵਲੋਂ ਸੂਬੇ ’ਚ 480 ਨਵੇਂ ਸ਼ੈਲਰਾਂ/ਮਿੱਲਾਂ ਨੂੰ ਖ਼ਰੀਦ ਪ੍ਰਕਿਰਿਆ ’ਚ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦਾ ਸੀਜ਼ਨ ਕਿਸਾਨਾਂ ਅਤੇ ਇਸ ਨਾਲ ਜੁੜੇ ਸਾਰੇ ਕਾਰੋਬਾਰੀਆਂ ਲਈ ਵਧੀਆ ਹੋਵੇਗਾ। ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਬੰਗਾ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੰਤਵ ਨੂੰ ਹਾਸਲ ਕਰਨ ਲਈ ਪੰਜਾਬ ਸਰਕਾਰ ਪੜਾਅ ਵਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਮੰਡੀ ’ਚ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਦਾ ਵੀ ਜਾਇਜ਼ਾ ਲਿਆ ਅਤੇ ਮੌਕੇ ’ਤੇ ਅਫ਼ਸਰਾਂ ਨੂੰ ਮੁੱਢਲੇ ਪ੍ਰਬਧਾਂ ਦਾ ਇੰਤਜ਼ਾਮ ਕਰਨ ਦੀ ਹਿਦਾਇਤ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਮੰਡੀਆਂ ’ਚ ਲੈ ਕੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ।
ਇਹ ਵੀ ਪੜ੍ਹੋ: ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਅੱਗ 'ਚ ਝੁਲਸੇ 6ਵੇਂ ਵਿਅਕਤੀ ਦੀ ਵੀ ਮੌਤ, ਮਚਿਆ ਚੀਕ-ਚਿਹਾੜਾ
ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਸੁਚਾਰੂ ਹਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਐੱਸ. ਡੀ. ਐੱਮ. ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ, ਡੀ. ਐੱਫ਼. ਐੱਸ. ਸੀ. ਮਨਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਧਿਕਾਰੀ ਰੁਪਿੰਦਰ ਮਨਿਹਾਸ, ਸੱਕਤਰ ਮਾਰਕੀਟ ਕਮੇਟੀ ਵਰਿੰਦਰ ਕੁਮਾਰ, ਸੁਪਰਡੈਂਟ ਅਮਰਜੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਕਰਨਾਣਾ, ਸਾਗਰ ਅਰੋੜਾ, ਨਰਿੰਦਰਜੀਤ ਰੱਤੂ ਸੁਰਿੰਦਰ ਘਈ, ਅਮਰਦੀਪ ਬੰਗਾ, ਬਲਿਹਾਰ ਸਿੰਘ ਮਾਨ, ਇੰਦਰਜੀਤ ਸਿੰਘ ਮਾਨ, ਗੁਰਚਰਨ ਸਿੰਘ ਪ੍ਰਧਾਨ ਆੜਤੀ ਐਸੋਸੀਏਸ਼ਨ ਬੰਗਾ, ਕਮਲ ਚੋਪੜਾ, ਸੁਨੀਲ ਗਾਬਾ, ਰਾਕੇਸ਼ ਕੁਮਾਰ, ਧਰਮਿੰਦਰ ਸਿੰਘ ਰਾਣਾ, ਸੰਜੀਵ ਜੈਨ, ਜਸਪਾਲ ਖੁਰਾਨਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪ੍ਰਦਰਸ਼ਨ ਦੌਰਾਨ ਕਾਂਗਰਸੀਆਂ 'ਤੇ ਪਾਣੀ ਦੀਆਂ ਵਾਛੜਾਂ, ਹਿਰਾਸਤ 'ਚ ਲਏ ਰਾਜਾ ਵੜਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕੈਨੇਡਾ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਣੋ ਕਿਉਂ ਸਰਕਾਰੀ ਕਾਲਜ ਛੱਡ ਪ੍ਰਾਈਵੇਟ ਵੱਲ ਤੁਰੇ ਸਟੂਡੈਂਟ
NEXT STORY