ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸਿਵਲ ਹਸਪਤਾਲ ਲਾਂਬੜਾ ਵਿਖੇ ਜ਼ਿਲ੍ਹਾ ਪੱਧਰੀ ਐਸਕਾਡ ਪਸ਼ੂ ਭਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪਸ਼ੂਆਂ ਦੀ ਸਿਹਤ ਅਤੇ ਸਾਂਭ-ਸੰਭਾਲ ਸਬੰਧੀ ਪਸ਼ੂ ਪਾਲਣਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿਚ ਉਚੇਚੇ ਤੌਰ 'ਤੇ ਮਾਣਯੋਗ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਲੰਧਰ ਹਰੂਨ ਰਤਨ ਵੱਲੋਂ ਸ਼ਿਰਕਤ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਸੀਨੀਅਰ ਵੈਟਨਰੀ ਅਫ਼ਸਰ ਡਾ. ਜਸਬੀਰ ਸਿੰਘ ਦੀ ਅਗਵਾਈ ਵਿਚ ਕੈਂਪ ਦੌਰਾਨ ਵੈਟਨਰੀ ਅਫ਼ਸਰ ਡਾ. ਅਲਕਾ, ਡਾ. ਹਰਵਿੰਦਰ, ਡਾ. ਵਿਨੋਦ ਅਤੇ ਡਾ. ਕਿਰਨਦੀਪ ਸਿੰਘ ਵੱਲੋਂ ਪਸ਼ੂ ਪਾਲਣਾ ਨੂੰ ਸਿਹਤ ਅਤੇ ਸੰਭਾਲ ਸਬੰਧੀ ਵਡਮੁੱਲੀ ਜਾਣਕਾਰੀ ਦਿੱਤੀ ਗਈ। ਕੈਂਪ ਵਿਚ ਵੈਟਨਰੀ ਇੰਸਪੈਕਟਰ ਸ਼ਵਿੰਦਰ ਸਿੰਘ, ਜਸਕਰਨ ਸਿੰਘ ਅਤੇ ਹੋਰ ਸਟਾਫ਼ ਵੀ ਹਾਜ਼ਰ ਸੀ। ਕੈਂਪ ਵਿਚ ਵੱਡੀ ਗਿਣਤੀ ਵਿਚ ਪਸ਼ੂ ਪਾਲਣਾਂ ਨੇ ਸ਼ਮੂਲੀਅਤ ਕਰਕੇ ਕੈਂਪ ਨੂੰ ਕਾਮਯਾਬ ਬਣਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਮਜ਼ਦੂਰ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਨਾਂ ਲਾਇਸੈਂਸ ਦਵਾਈਆਂ ਵੇਚਣ ਵਾਲੇ ਦਵਾਈ ਵਿਕ੍ਰੇਤਾ ਨੂੰ 3 ਸਾਲ ਦੀ ਕੈਦ ਤੇ ਲੱਖਾਂ ਦਾ ਜੁਰਮਾਨਾ
NEXT STORY