ਸੁਲਤਾਨਪੁਰ ਲੋਧੀ (ਸੋਢੀ)- ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚਲਦਿਆਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਵਾਤਾਵਰਣ ਦੀ ਸਾਂਭ-ਸੰਭਾਲ ਹਿੱਤ ਕਾਰਜ ਕੀਤੇ ਜਾ ਰਹੇ ਹਨ। ਜਿਸ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅਮ੍ਰਿਤਸਰ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਵੱਲੋਂ ਹੋਏ ਆਦੇਸ਼ ਮੁਤਾਬਕ ਅੱਜ ਇਤਿਹਾਸਕ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਾਏ ਗਏ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ ਬਲਦੇਵ ਸਿੰਘ ਕਲਿਆਣ ਅਤੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਬਖ਼ਸ਼ ਸਿੰਘ ਬੱਚੀਵਿੰਡ ਨੇ ਵੱਖ ਵੱਖ ਖਾਲੀ ਥਾਵਾਂ ਤੇ ਰੁੱਖ ਲਗਾਏ ਅਤੇ ਫੁੱਲਾਂ ਵਾਲੇ ਬੂਟੇ ਲਗਾਏ ਗਏ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਦਰੱਖ਼ਤ ਲਗਾਉਣ ਦੀ ਅਪੀਲ ਕਰਦੇ ਕਿਹਾ ਕਿ ਇਸ ਮੁਹਿੰਮ ਦਾ ਹਿੱਸਾ ਬਣਦਿਆਂ ਵੱਧ ਤੋਂ ਵੱਧ ਰੁੱਖ ਲਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਈਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਤੋਂ ਇਹ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਸਾਰੇ ਹੀ ਇਤਿਹਾਸਕ ਗੁਰਦੁਆਰਿਆਂ ਵਿਚ ਅਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਵਿਚ ਬੂਟੇ ਲਗਾਏ ਜਾਣਗੇ ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, ASI ਦੀ ਹੋਈ ਦਰਦਨਾਕ ਮੌਤ
ਇਸ ਸਮੇ ਉਨ੍ਹਾਂ ਨਾਲ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਜਰਨੈਲ ਸਿੰਘ ਅਕਾਊਟੈਂਟ, ਸਲਵੰਤ ਸਿੰਘ ਸਟੋਰ ਕੀਪਰ,ਜਸਵਿੰਦਰ ਸਿੰਘ ਖਜਾਨਚੀ, ਭਾਈ ਹਰਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਜੱਜ ਸਿੰਘ ਪ੍ਰਚਾਰਕ, ਰੂਪ ਸਿੰਘ ਡਰਾਈਵਰ ਅਤੇ ਹੋਰ ਸਟਾਫ਼ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ- ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਰਹੀ ਬੇਨਤੀਜਾ, ਸਰਵਣ ਪੰਧੇਰ ਨੇ ਦਿੱਤਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, ASI ਦੀ ਹੋਈ ਦਰਦਨਾਕ ਮੌਤ
NEXT STORY