ਜਲੰਧਰ (ਮਹੇਸ਼)— ਏ. ਸੀ. ਪੀ. ਜਲੰਧਰ ਕੈਂਟ ਮੇਜਰ ਸਿੰਘ ਢੱਡਾ ਦੀ ਅਗਵਾਈ 'ਚ ਬੀਤੇ ਦਿਨ ਥਾਣਾ ਕੈਂਟ ਦੇ ਮੁਖੀ ਇੰਸਪੈਕਟਰ ਰਾਮਪਾਲ ਨੇ ਪੁਲਸ ਪਾਰਟੀ ਸਮੇਤ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਸਰਚ ਮੁਹਿੰਮ ਚਲਾਈ। ਪੁਲਸ ਪਾਰਟੀ ਨੇ ਸਟੇਸ਼ਨ 'ਤੇ ਆਉਣ-ਜਾਣ ਵਾਲੀਆਂ ਟਰੇਨਾਂ 'ਚ ਚੜ੍ਹ ਕੇ ਜਾਂਚ ਕੀਤੀ। ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ। ਐੱਸ. ਐੱਚ. ਓ. ਰਾਮਪਾਲ ਨੇ ਸਟੇਸ਼ਨ ਬਾਹਰ ਖੜ੍ਹੇ ਵਾਹਨਾਂ ਨੂੰ ਵੀ ਚੈੱਕ ਕਰਵਾਇਆ।
ਵੇਟਿੰਗ ਰੂਮ 'ਚ ਬੈਠੇ ਯਾਤਰੀਆਂ ਨੂੰ ਵੀ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਸਟੇਸ਼ਨ ਦੇ ਤਿੰਨਾਂ ਪਲੇਟਫਾਰਮਾਂ ਦੀ ਵੀ ਜਾਂਚ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਵੀ ਲਾਵਾਰਿਸ ਸਾਮਾਨ ਕਿਤੇ ਦਿਖਾਈ ਦਿੰਦਾ ਹੈ ਤਾਂ ਉਸ ਨਾਲ ਛੇੜਛਾੜ ਨਾ ਕਰਦੇ ਹੋਏ ਉਸ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਏ. ਸੀ. ਪੀ. ਮੇਜਰ ਸਿੰਘ ਢੱਡਾ ਨੇ ਕਿਹਾ ਹੈ ਕਿ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੇ ਸ਼ਰਾਰਤੀ ਅਨਸਰਾਂ 'ਤੇ ਵੀ ਨਜ਼ਰ ਰੱਖੀ ਹੋਈ ਹੈ। ਕੈਂਟ ਖੇਤਰ 'ਚ ਦਿਨ-ਰਾਤ ਚੈਕਿੰਗ ਕੀਤੀ ਜਾ ਰਹੀ ਹੈ ਜੋ ਕਿ ਅਗਲੇ ਦੋ ਦਿਨ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਕਾਰਨ ਰਾਤ ਦੀ ਨਾਕਾਬੰਦੀ ਵੀ ਵਧਾ ਦਿੱਤੀ ਗਈ ਹੈ।
ਜਲੰਧਰ 'ਚ 26 ਨੂੰ ਟ੍ਰੈਫਿਕ ਰਹੇਗਾ ਡਾਇਵਰਟ, ਜਾਣੋ ਕੀ ਹੈ ਰੂਟ ਪਲਾਨ
NEXT STORY