ਬਲਾਚੌਰ/ਪੋਜੇਵਾਲ (ਕਟਾਰੀਆ)-ਬੀਤੀ ਦੇਰ ਰਾਤ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਕਸਬਾ ਕੁੱਲਪੁਰ ਨਵਾਂਗਰਾ ਕੋਲ ਇਕ ਕੈਂਟਰ ਅਤੇ ਟਿੱਪਰ ਦੀ ਟੱਕਰ ’ਚ ਚਾਲਕ ਦੇ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਕੈਂਟਰ ਜੋ ਖੂਹੀ ਤੋਂ ਸੀਮੇਂਟ ਨਾਲ ਭਰ ਕੇ ਰਾਤ ਸਮੇਂ ਲੁਧਿਆਣਾ ਸਾਈਡ ਜਾ ਰਿਹਾ ਸੀ, ਜਦੋਂ ਉਹ ਉਕਤ ਸਥਾਨ 'ਤੇ ਪਹੁੰਚਿਆ ਤਾਂ ਅੱਗੇ ਖੜ੍ਹੇ ਇਕ ਟਿੱਪਰ ਦੇ ਬੇਕਾਬੂ ਹੋ ਕੇ ਜ਼ਬਰਦਸਤ ਟੱਕਰ ਹੋ ਗਈ, ਜਿਸ ਨਾਲ ਲੋਕਾਂ ਦੇ ਸਹਿਯੋਗ ਨਾਲ ਉਸ ਨੂੰ ਵਿਚ ਫਸੇ ਗੰਭੀਰ ਚਾਲਕ ਨੂੰ ਬਾਹਰ ਕੱਢਿਆ ਗਿਆ। ਚਾਲਕ ਦੀ ਲੱਤ ਟੁੱਟ ਚੁੱਕੀ ਸੀ ਅਤੇ ਹੋਰ ਵੀ ਕਾਫ਼ੀ ਸੱਟਾਂ ਲੱਗੀਆਂ ਸਨ, ਜਿਸ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਮੌਕਾ ਵੇਖ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ 'ਚ ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
NEXT STORY