ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਨਤਾ ਦੀ ਅਵਾਜ਼ ਨੂੰ ਦਬਾ ਕੇ ਕੋਈ ਵੀ ਜਮਹੂਰੀਅਤ ਸਫਲ ਨਹੀਂ ਹੋ ਸਕਦੀ। ਉਨ੍ਹਾਂ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਹੋਰਨਾਂ ਸ਼ਹਿਰਾਂ 'ਚ ਨਾਗਰਿਕਤਾ (ਸੋਧ) ਕਾਨੂੰਨ ਦੇ ਮੁੱਦੇ ਬਾਰੇ ਪਿਛਲੇ ਕੁਝ ਦਿਨਾਂ ਤੋਂ ਹੋ ਰਹੇ ਮੁਜ਼ਾਹਰਿਆਂ ਤੋਂ ਬਾਅਦ ਪੁਲਸ ਵੱਲੋਂ ਜਾਬਰ ਨੀਤੀਆਂ ਅਪਣਾਏ ਜਾਣ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੁਰਅਮਨ ਢੰਗ ਨਾਲ ਮੁਜ਼ਾਹਰਾ ਕਰਨ ਵਾਲਿਆਂ ਵਿਰੁੱਧ ਜਾਬਰ ਨੀਤੀਆਂ ਨਹੀਂ ਅਪਣਾਈਆਂ ਜਾਣੀਆਂ ਚਾਹੀਦੀਆਂ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਮਨ-ਕਾਨੂੰਨ ਦੀ ਸਥਿਤੀ ਲਈ ਕੋਈ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਸ ਸਥਿਤੀ 'ਚ ਬਚਾਅ ਲਈ ਦੂਜੇ ਰਾਹ ਅਪਣਾਏ ਜਾ ਸਕਦੇ ਹਨ। ਉਨ੍ਹਾਂ ਪੁੱਛਿਆ ਕਿ ਕੀ ਅਸੀਂ ਤਾਨਾਸ਼ਾਹੀ ਹਕੂਮਤ ਹੇਠ ਦੇਸ਼ 'ਚ ਜੀਅ ਰਹੇ ਹਾਂ? ਮੁੱਖ ਮੰਤਰੀ ਨੇ ਦਿੱਲੀ ਅਤੇ ਹੋਰਨਾਂ ਸ਼ਹਿਰਾਂ 'ਚ ਨਾਗਰਿਕਤਾ (ਸੋਧ) ਕਾਨੂੰਨ ਬਾਰੇ ਲਗਾਤਾਰ ਵਿਗੜ ਰਹੀ ਸਥਿਤੀ ਬਾਰੇ ਟਵੀਟ ਜ਼ਰੀਏ ਚਿੰਤਾ ਪ੍ਰਗਟ ਕਰਦੇ ਹੋਏ ਮੁਜ਼ਾਹਰਾਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਾਇਦਾਦ ਨੂੰ ਨਸ਼ਟ ਕਰਨ ਜਾਂ ਹਿੰਸਾ ਦਾ ਸਹਾਰਾ ਲੈਣ ਦੀ ਕੋਸ਼ਿਸ਼ ਨਾ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਾਗਰਿਕਤਾ (ਸੋਧ) ਕਾਨੂੰਨ ਵਿਰੁੱਧ ਹੋ ਰਹੇ ਮੁਜ਼ਾਹਰਿਆਂ ਨੂੰ ਵੀ ਜਾਇਜ਼ ਸਮਝਦੇ ਹਨ, ਕਿਉਂਕਿ ਕੇਂਦਰ ਸਰਕਾਰ ਨੇ ਇਕ ਗ਼ੈਰ-ਵਿਧਾਨਿਕ ਕਦਮ ਚੁੱਕਿਆ ਹੈ। ਇਹ ਕਾਨੂੰਨ ਦੇ ਲਾਗੂ ਹੋਣ ਨਾਲ ਦੇਸ਼ 'ਚ ਵਿਧਾਨ ਅਤੇ ਜਮਹੂਰੀ ਅਦਾਰਿਆਂ ਲਈ ਖ਼ਤਰਾ ਪੈਦਾ ਹੋ ਜਾਵੇਗਾ। ਉਨ੍ਹਾਂ ਨੇ ਆਪਣੇ ਇਸ ਅਹਿਦ ਨੂੰ ਦੁਹਰਾਇਆ ਕਿ ਇਹ ਕਾਨੂੰਨ ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਕਾਂਗਰਸ ਨੂੰ ਰਾਜ ਵਿਧਾਨ ਸਭਾ 'ਚ ਦੋ-ਤਿਹਾਈ ਬਹੁਮਤ ਹਾਸਿਲ ਹੈ।
ਨਵਾਂਸ਼ਹਿਰ ਦੇ ਬਹੁਚਰਚਿਤ ਮਾਂ-ਪੁੱਤ ਦੇ ਕਾਤਲ ਪ੍ਰੇਮੀ ਨੂੰ ਉਮਰ ਕੈਦ
NEXT STORY