ਬੰਗਾ (ਰਾਕੇਸ਼ ਅਰੋੜਾ)- ਬੰਗਾ-ਫਗਵਾੜਾ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਬਹੂਆਂ ਵਿਖੇ ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਛੱਪੜ ’ਚ ਡਿੱਗ ਗਈ, ਜਿਸ ਨਾਲ 2 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਹੈ। ਸਿਵਲ ਹਸਪਤਾਲ ਫਗਵਾੜਾ ’ਚ ਜ਼ੇਰੇ ਇਲਾਜ ਕਾਰ ਸਵਾਰ ਇੰਦਰਜੀਤ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਨੇ ਦੱਸਿਆ ਉਹ ਆਪਣੇ ਪਿੰਡ ਬਗਵਈ ਨਜ਼ਦੀਕ ਗੜ੍ਹਸ਼ੰਕਰ ਤੋਂ ਆਪਣੀ ਕਾਰ ’ਚ ਸਵਾਰ ਹੋ ਕੇ ਆਪਣੀ ਮਾਸੀ ਪਰਸ਼ੋਤਮ ਕੌਰ, ਜੋ ਕਿ ਨਵਾਂਸ਼ਹਿਰ ਦੇ ਪਿੰਡ ਸੋਨਾ ਦੀ ਰਹਿਣ ਵਾਲੀ ਹੈ, ਨੂੰ ਨਾਲ ਲੈ ਕੇ ਆਪਣੇ ਪੁੱਤਰ ਗੁਰਬਾਜ਼ ਸਿੰਘ ਨਾਲ ਜਲੰਧਰ ਨੂੰ ਜਾ ਰਹੇ ਸਨ ਅਤੇ ਉਸ ਦਾ ਪਤੀ ਇੰਦਰਜੀਤ ਸਿੰਘ ਗੱਡੀ ਚਲਾ ਰਿਹਾ ਸੀ।
ਇਹ ਵੀ ਪੜ੍ਹੋ- ਪਤਨੀ ਕਰਦੀ ਹੈ ਨਸ਼ਾ, ਉਸ ਦੇ ਨਸ਼ੇ ਦੀ ਪੂਰਤੀ ਲਈ ਜਗਦੀਪ ਬਣ ਗਿਆ ਹੈਰੋਇਨ ਸਮੱਗਲਰ
ਉਸ ਨੇ ਦੱਸਿਆ ਕਿ ਜਿਵੇਂ ਹੀ ਉਹ ਦਰਘਟਨਾ ਵਾਲੇ ਸਥਾਨ ’ਤੇ ਪੁੱਜੇ ਤਾਂ ਅਚਾਨਕ ਹੀ ਉਨ੍ਹਾਂ ਦੇ ਪਤੀ ਦੇ ਸੀਨੇ ’ਚ ਦਰਦ ਹੋਇਆ ਅਤੇ ਕਾਰ ਬੇਕਾਬੂ ਹੋ ਗਈ ਅਤੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਮਗਰੋਂ ਛੱਪੜ ’ਚ ਜਾ ਡਿੱਗੀ। ਮੌਕੇ ’ਤੇ ਖੜ੍ਹੇ ਲੋਕਾਂ ਅਤੇ ਰਾਹਗੀਰਾਂ ਨੇ ਪ੍ਰਸ਼ਾਸਨ ਦੀ ਮਦਦ ਨਾਲ ਹਰਪ੍ਰੀਤ ਕੌਰ ਅਤੇ ਉਸ ਦੇ ਪੁੱਤਰ ਗੁਰਬਾਜ਼ ਸਿੰਘ ਨੂੰ ਪਹਿਲਾਂ ਛੱਪੜ ’ਚ ਡਿੱਗੀ ਹੋਈ ਕਾਰ ’ਚੋਂ ਬਾਹਰ ਕੱਢਿਆ, ਜਦੋਂਕਿ ਕਾਰ ਚਾਲਕ ਇੰਦਰਜੀਤ ਸਿੰਘ ਅਤੇ ਪਰਸ਼ੋਤਮ ਕੌਰ ਨੂੰ ਬਾਅਦ ’ਚ ਕੱਢਿਆ ਗਿਆ।
ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ
ਉਨ੍ਹਾਂ ਨੂੰ ਮੌਕੇ ਤੋਂ ਐਂਬੂਲੈਂਸਾਂ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਕਾਰ ਦੇ ਡਰਾਈਵਰ ਇੰਦਰਜੀਤ ਸਿੰਘ ਅਤੇ ਪਰਸ਼ੋਤਮ ਕੌਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਬਹਿਰਾਮ ਦੇ ਪੁਲਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਅਤੇ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ’ਚ ਲੈਣ ਉਪੰਰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪਤੀ ਦੇ ਸ਼ਰਾਬ ਪੀਣ ਦੀ ਆਦਤ ਤੋਂ ਤੰਗ ਆ ਕੇ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਦੀ ਸਰਕਾਰ ਦੀ ਈ-ਬੱਸ ਸੇਵਾ ਸਕੀਮ ਅਧੀਨ ਜਲੰਧਰ ਦੀਆਂ ਸੜਕਾਂ ’ਤੇ ਦੌੜਨਗੀਆਂ 97 ਇਲੈਕਟ੍ਰਿਕ ਬੱਸਾਂ
NEXT STORY