ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਦੇ ਰੇਲਵੇ ਫਾਟਕ ’ਤੇ ਸਥਿਤ ਜਨਤਾ ਟੈਂਪੂ ਯੂਨੀਅਨ ਨੇੜੇ ਇਕ ਕਾਰ ਬੇਕਾਬੂ ਹੋ ਕੇ ਇਕ ਰੇਹੜੀ ’ਚ ਜਾ ਵੜਨ ਕਾਰਨ ਕਾਰ ’ਚ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 18 ਸਾਲਾ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਜਦਕਿ ਕਾਰ ਨਾਲ ਟਕਰਾ ਜਾਣ ਕਾਰਨ ਰੇਹੜੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਦਾਖ਼ਲ ਕਰਵਾਇਆ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਪੁਲਸ ਜਾਂਚ ਅਧਿਕਾਰੀ ਏ.ਐੱਸ.ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਨੀਵਾਰ ਰਾਤ ਕਰੀਬ 11.30 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਾਰ ਨਵਾਂਸ਼ਹਿਰ ਦੇ ਰੇਲਵੇ ਫਾਟਕ ਨੇੜੇ ਜਨਤਾ ਟੈਂਪੂ ਟ੍ਰੈਵਲ ਕੋਲ ਕਰਿਆਮ ਸਾਈਡ ਤੋਂ ਆ ਰਹੀ ਸੀ ਤਾਂ ਉਸ ਦੀ ਆਈ.10 ਕਾਰ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਇਕ ਵਾਹਨ ਨੂੰ ਛੂਹ ਕੇ ਇਕ ਕੋਠੀ ਵਿਚ ਜਾ ਵੜੀ।
ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਲੱਗੀਆਂ ਰੌਂਣਕਾਂ, ਬੇਗਮਪੁਰਾ ਲਈ ਅੱਜ ਰਵਾਨਾ ਹੋਵੇਗੀ ਸਪੈਸ਼ਲ ਟਰੇਨ
ਜਿਸ ਕਾਰਨ ਕਾਰ ’ਚ ਸਵਾਰ ਜਸਵੀਰ ਸਿੰਘ (35) ਪੁੱਤਰ ਦਰਸ਼ਨ ਸਿੰਘ ਵਾਸੀ ਮਹਿਤਪੁਰ ਉੱਲਦਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ’ਚ ਸਵਾਰ ਨੌਜਵਾਨ ਮਨਪ੍ਰੀਤ ਸਿੰਘ (18) ਪੁੱਤਰ ਕਮਲ ਵਾਸੀ ਬਰਨਾਲਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀ. ਜੀ. ਆਈ. ਦੂਜੇ ਪਾਸੇ ਆਂਡੇ ਅਤੇ ਖਾਣ-ਪੀਣ ਦਾ ਸਾਮਾਨ ਵੇਚਣ ਵਾਲੀ ਰੇਹੜੀ ਦੇ ਮਾਲਕ ਨੇ ਦੱਸਿਆ ਕਿ ਉਸ ਦਾ ਕਰੀਬ ਇਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਬਕਾ ਪੁਲਸ ਅਧਿਕਾਰੀ ਦੀ ਫਾਰਚੂਨਰ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਇਕ ਦੀ ਮੌਤ
NEXT STORY