ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਲਾਪਰਵਾਹੀ ਨਾਲ ਬੱਸ ਚਲਾਉਂਦੇ ਹੋਏ ਕਾਰ ਸਵਾਰ ਨੂੰ ਟੱਕਰ ਮਾਰ ਕੇ ਜਖਮੀ ਕਰਨ ਵਾਲੇ ਬੱਸ ਚਾਲਕ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਅਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਪੰਜ ਢੇਰਾ ਕਲਾਂ (ਮੁਕੇਰੀਆਂ) ਦੇ ਬਿਆਨਾਂ ਦੇ ਆਧਾਰ 'ਤੇ ਐਕਸਪ੍ਰੈਸ ਬੱਸ ਦੇ ਅਣਪਛਾਤੇ ਚਾਲਕ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ ਤੋਂ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨਾਂ ਵਿੱਚ ਅਜੀਤ ਸਿੰਘ ਨੇ ਦੱਸਿਆ ਬੀਤੀ 30 ਸਤੰਬਰ ਨੂੰ ਉਹ ਆਪਣੇ ਪੁੱਤਰ ਹਰਮੀਤ ਸਿੰਘ ਨਾਲ ਜਲੰਧਰ ਦਵਾਈ ਲੈਣ ਉਪਰੰਤ ਆਲਟੋ ਕਾਰ 'ਤੇ ਸਵਾਰ ਹੋ ਕੇ ਵਾਪਸ ਪਰਤ ਰਹੇ ਸਨ ਕਿ ਜਦੋਂ ਉਹ ਪਸ਼ੂ ਮੰਡੀ ਟਾਂਡਾ ਨਜਦੀਕ ਪਹੁੰਚੇ ਤਾਂ ਹਾਈਵੇਅ 'ਤੇ ਸੜਕ ਸਾਫ਼ ਕਰ ਰਹੇ ਮਜ਼ਦੂਰਾਂ ਨੇ ਰੋਕਾਂ ਲਗਾਈਆਂ ਸਨ, ਜਿਸ ਕਾਰਨ ਮੇਰੇ ਬੇਟੇ ਨੇ ਪਹਿਲਾਂ ਤੋਂ ਖੜੇ ਹੋਏ ਟਰੱਕ ਨੂੰ ਵੇਖਦੇ ਹੋਏ ਕਾਰ ਰੋਕ ਲਈ ਜਦੋਂ ਕਾਰ ਦੋਬਾਰਾ ਚਲਣੀ ਸੀ ਤਾਂ ਇਸ ਤੋਂ ਪਹਿਲਾਂ ਹੀ ਐਕਸਪ੍ਰੈਸ ਬੱਸ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਬਸ ਚਲਾਉਂਦੇ ਹੋਏ ਸਾਡੀ ਕਾਰਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੇਰਾ ਪੁੱਤਰ ਹਰਮੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਔਰ ਤਫ਼ਤੀਸ਼ ਏ. ਐੱਸ. ਆਈ. ਜਗਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: 'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
NEXT STORY