ਲਾਂਬੜਾ (ਵਰਿੰਦਰ)- ਲਾਂਬੜਾ ਥਾਣਾ ਅਧੀਨ ਪੈਂਦੇ ਪਿੰਡ ਗੋਵਿੰਦਪੁਰ ਦਾ ਰਹਿਣ ਵਾਲਾ ਨੌਜਵਾਨ ਜਲੰਧਰ ਤੋਂ ਆਪਣੇ ਘਰ ਜਾ ਰਿਹਾ ਸੀ ਅਤੇ ਜਦੋਂ ਉਹ ਪਿੰਡ ਨਿੱਝਰਾਂ ਦੇ ਅੱਡੇ ਕੋਲ ਪਹੁੰਚਿਆ ਤਾਂ ਕੁਝ ਵਿਅਕਤੀਆਂ ਨੇ ਉਸ ਦੀ ਕਾਰ ਰੋਕ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ’ਚ ਕਾਰ ਸਵਾਰ ਦੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ। ਇਸ ਹਮਲੇ ਦੀ ਸੂਚਨਾ ਥਾਣਾ ਲਾਂਬੜਾ ਦੀ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ- ''AC ਦੀ ਸਰਵਿਸ ਕਰਨ ਆਏ ਹਾਂ ਮਾਤਾ ਜੀ..'', ਫ਼ਿਰ ਲੈ ਗਏ ਸਭ ਕੁੱਝ ਲੁੱਟ ਕੇ
ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਇਸ ਹਮਲੇ ’ਚ ਗੰਭੀਰ ਜ਼ਖ਼ਮੀ ਹੋ ਗਿਆ। ਦੂਸਰੀ ਧਿਰ 'ਤੇ ਦੋਸ਼ ਲਾਉਂਦੇ ਹੋਏ ਹਰਜੋਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਪਿੰਡ ਨਿੱਝਰਾਂ ਗਿਆ ਸੀ ਤਾਂ ਕੁਝ ਲੋਕਾਂ ਨੇ ਉਸ ਨੂੰ ਰੋਕ ਲਿਆ ਤੇ ਕਿਹਾ, ''ਤੂੰ ਪਿੰਡ ’ਚ ਬਹੁਤ ਜ਼ਿਆਦਾ ਚੱਕਰ ਲਾ ਰਿਹਾ ਹੈਂ, ਧਿਆਨ ਰੱਖ'', ਜਿਸ ਕਾਰਨ ਉਸ 'ਤੇ ਹਮਲਾ ਕੀਤਾ ਗਿਆ। ਇਸ ਸਬੰਧੀ ਜਦੋਂ ਐੱਸ.ਐੱਚ.ਓ. ਬਲਬੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਸਬੰਧੀ ਕੋਈ ਸੂਚਨਾ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ- 'ਹੌਟ ਸੀਟ' ਬਣੇ ਜਲੰਧਰ ਵੈਸਟ ਹਲਕੇ ਨੇ ਉਮੀਦਵਾਰਾਂ ਦੇ ਛੁਡਾਏ ਪਸੀਨੇ, ਫ਼ਿਰ ਵੀ 9 ਫ਼ੀਸਦੀ ਘੱਟ ਹੋਈ ਵੋਟਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਾਬ ਦਾ ਠੇਕਾ ਲੁੱਟਣ ਆਏ ਸੀ ਲੁਟੇਰੇ, ਲੋਕਾਂ ਨੇ ਫੜ ਕੇ ਰੱਜ ਕੇ ਚਾੜ੍ਹਿਆ ਕੁਟਾਪਾ
NEXT STORY