ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਦੇ ਪਿੰਡ ਮੋਹਣੋਵਾਲ ਵਿਖੇ ਬਿਸਤ ਦੋਆਬ ਨਹਿਰ ਵਿਚ ਆਲਟੋ ਕਾਰ ਡਿੱਗ ਪਈ, ਇਸ ਕਾਰ ਵਿਚ ਸਫ਼ਰ ਕਰ ਰਹੇ ਤਿੰਨ ਜਣਿਆਂ ਨੂੰ ਬਚਾ ਲਿਆ ਗਿਆ, ਜਿਸ ਵਿਚ ਔਰਤ ਦੇ ਸਿਰ 'ਤੇ ਸੱਟ ਲੱਗਣ 'ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ Alert ਹੋਇਆ ਜਾਰੀ

ਪ੍ਰਾਪਤ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਲਹਿਰਾਂ ਆਪਣੀ ਭੈਣ ਅਤੇ ਉਸ ਦੇ ਲੜਕੇ ਨਾਲ ਆਲਟੋ ਕਾਰ ਨੰਬਰ ਪੀ. ਬੀ. 08 ਈ 6949 ਵਿਚ ਸਵਾਰ ਹੋ ਕੇ ਬਿਸਤ ਦੋਆਬ ਨਹਿਰ ਕੰਢੇ ਬਣੀ ਸੜਕ 'ਤੇ ਕੋਟ ਫਤੂਹੀ ਵੱਲ ਨੂੰ ਜਾ ਰਹੇ ਸਨ ਕਿ ਇਸੇ ਦੌਰਾਨ ਉਹ ਮੋਹਣੋਵਾਲ ਪਿੰਡ ਨੇੜੇ ਕਾਰ ਬੇਕਾਬੂ ਹੋ ਕੇ ਨਹਿਰ ਵਿਚ ਡਿੱਗ ਗਈ। ਨਹਿਰ ਪਾਣੀ ਨਾਲ ਭਰੀ ਹੋਈ ਸੀ। ਕਾਰ ਨੂੰ ਨਹਿਰ ਵਿਚ ਡਿੱਗੀ ਵੇਖ ਕੇ ਆਸਪਾਸ ਪਿੰਡਾਂ ਦੇ ਲੋਕਾਂ ਨੇ ਸਵਾਰੀਆਂ ਨੂੰ ਬਾਹਰ ਕੱਢਿਆ, ਇਨ੍ਹਾਂ ਚੋਂ ਔਰਤ ਨੂੰ ਸਿਰ 'ਤੇ ਸਟ ਲੱਗਣ ਨਾਲ ਉਸ ਨੂੰ ਇਲਾਜ ਵਾਸਤੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਦਾਖਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ Alert ਹੋਇਆ ਜਾਰੀ
NEXT STORY