ਕਾਠਗੜ੍ਹ (ਰਾਜੇਸ਼)-ਬਲਾਚੌਰ-ਰੂਪਨਗਰ ਹਾਈਵੇ ’ਤੇ ਪਿੰਡ ਟੌਸਾਂ ਨੇੜੇ ਰੋਪੜ ਵੱਲ ਨੂੰ ਜਾ ਰਹੀ ਕਰੇਟਾ ਕਾਰ ਹਾਈਵੇ ਮਾਰਗ ’ਤੇ ਜਮ੍ਹਾ ਮੀਂਹ ਦੇ ਪਾਣੀ ਕਰ ਕੇ ਬੇਕਾਬੂ ਹੋ ਕੇ ਰੇਲਿੰਗ ਤੋੜਦੀ ਹੋਈ ਸੜਕ ਦੇ ਦੂਸਰੇ ਪਾਸੇ ਜਾ ਪਹੁੰਚੀ ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਉਸ ਵਿਚ ਸਵਾਰਾਂ ਦਾ ਵਾਲ-ਵਾਲ ਬਚਾਅ ਹੋ ਗਿਆ।
ਇਸ ਸਬੰਧੀ ਕਾਰ ਸਵਾਰ ਨਵਦੀਪ ਸਿੰਘ ਨੇ ਦੱਸਿਆ ਕਿ ਉਹ ਪਿੰਡ ਮਾਜਰਾ ਜੱਟਾਂ ਤੋਂ ਆਪਣੀ ਬੇਟੀ ਦੇ ਨਾਲ ਕਰੇਟਾ ਗੱਡੀ ਵਿਚ ਰੋਪੜ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਟੌਸਾਂ ਫੈਕਟਰੀ ਦੇ ਕੋਲ ਪਹੁੰਚੇ ਤਾਂ ਨੈਸ਼ਨਲ ਹਾਈਵੇ ’ਤੇ ਮੀਂਹ ਦਾ ਪਾਣੀ ਜਮ੍ਹਾ ਹੋਣ ਕਰ ਕੇ ਇਹ ਹਾਦਸਾ ਵਾਪਰਿਆ ਜਿਸਦੇ ਚੱਲਦੇ ਗੱਡੀ ’ਚ ਸਵਾਰ ਤਾਂ ਵਾਲ-ਵਾਲ ਬਚ ਗਏ ਪਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਲੋਕਾਂ ਨੇ ਜ਼ਿਲਾ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਤੋਂ ਮੰਗ ਕੀਤੀ ਕਿ ਨੈਸ਼ਨਲ ਹਾਈਵੇ ’ਤੇ ਜਮ੍ਹਾ ਬਰਸਾਤ ਦੇ ਪਾਣੀ ਦੀ ਨਿਕਾਸੀ ਦਾ ਜਲਦ ਹੱਲ ਕੱਢਿਆ ਜਾਵੇ ਤਾਂ ਕਿ ਇਸ ਹਾਈਵੇ ਅਜਿਹੇ ਹਾਦਸੇ ਨਾ ਵਾਪਰਨ। ਹਾਦਸੇ ਦੀ ਖਬਰ ਮਿਲਦੇ ਹੀ ਪੁਲਸ ਚੌਕੀ ਆਸਰੋਂ ਦੇ ਇੰਚਾਰਜ ਬਿਕਰਮ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ ਅਤੇ ਕਾਰ ਨੂੰ ਹਾਈਵੇ ਤੋਂ ਪਾਸੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਹਾਜੀਪੁਰ 'ਚ ਨਹਿਰ ਨੇੜਿਓਂ ਗੇਟਾਂ 'ਚੋਂ ਮਿਲੀ ਵਿਅਕਤੀ ਤੇ ਕੁੜੀ ਦੀ ਲਾਸ਼, ਫੈਲੀ ਸਨਸਨੀ
NEXT STORY