ਜਲੰਧਰ (ਵਰੁਣ)- ਸ਼ਿਵ ਵਿਹਾਰ 'ਚ ਸਾਬਕਾ ਕੌਂਸਲਰ ਰੋਹਨ ਸਹਿਗਲ ਦੇ ਘਰ ਰਹਿੰਦੀ ਕੇਅਰਟੇਕਰ ਕੁੜੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਦੀ ਪਛਾਣ ਨੀਤਿਕਾ (30) ਵਜੋਂ ਹੋਈ ਹੈ, ਜੋ 5 ਸਾਲਾਂ ਤੋਂ ਰੋਹਨ ਸਹਿਗਲ ਦੇ ਘਰ ਕੰਮ ਕਰਦੀ ਸੀ। ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲਦਿਆਂ ਹੀ ਸੋਡਲ ਨਗਰ ਦੀ ਰਹਿਣ ਵਾਲੀ ਉਸ ਦੀ ਭੂਆ ਮੌਕੇ ’ਤੇ ਪਹੁੰਚ ਗਈ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ
ਖ਼ੁਦਕੁਸ਼ੀ ਕਰਨ ਦੀ ਸੂਚਨਾ ਥਾਣਾ 7 ਦੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰੱਖਵਾਇਆ। ਥਾਣਾ 7 ਦੀ ਇੰਚਾਰਜ ਅਨੂ ਪਲਿਆਲ ਨੇ ਦੱਸਿਆ ਕਿ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਕੋਈ ਸੁਸਾਈਡ ਨੋਟ ਬਰਾਮਦ ਹੋਇਆ ਹੈ। ਪੁਲਸ ਖ਼ੁਦਕੁਸ਼ੀ ਦੇ ਕਾਰਨਾਂ ਦੀ ਭਾਲ ਕਰ ਰਹੀ ਹੈ। ਪੁਲਸ ਨੇ ਨੀਤਿਕਾ ਦਾ ਮੋਬਾਇਲ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ- ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ
NEXT STORY