ਫਗਵਾੜਾ (ਜਲੋਟਾ) - ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਇਕ ਮਹਿਲਾ ਦੀ ਸ਼ਿਕਾਇਤ ’ਤੇ ਉਸ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਅਤੇ ਉਸ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਚਾਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਅਨੁਸਾਰ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮਨਪ੍ਰੀਤ ਵਾਸੀ ਮੰਡੀ ਗੋਬਿੰਦਗੜ੍ਹ (ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ), ਰਮਨ, ਪਵਨ ਕੁਮਾਰ ਅਤੇ ਅਮਨ ਵਾਸੀ ਪਿੰਡ ਜਮਾਲਪੁਰ ਨੇ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ, ਜਿਸ ਕਾਰਨ ਉਸ ਦੀ ਸਮਾਜਿਕ ਸਾਖ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ।
ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ ਮੌਤ
NEXT STORY