ਸੁਲਤਾਨਪੁਰ ਲੋਧੀ (ਧੀਰ)- ਇਤਿਹਾਸਿਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਬੀਤੇ ਦਿਨ ਕੁਝ ਨੌਜਵਾਨਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਅਤੇ ਕੁੱਟਮਾਰ ਨੂੰ ਲੈ ਕੇ ਸਮੂਹ ਧਾਰਮਿਕ ਜਥੇਬੰਦੀਆਂ ਵਿਚ ਭਾਰੀ ਰੋਸ ਦੇ ਚਲਦਿਆਂ ਪੁਲਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਨੌਜਵਾਨਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ, ਟੋਟੇ-ਟੋਟੇ ਹੋਈ ਲਾਸ਼
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਸੁਮਿਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਮਹੱਲਾ ਸਿੱਖਾਂ ਥਾਣਾ ਸੁਲਤਾਨਪੁਰ ਦੀ ਜ਼ਿਲ੍ਹਾ ਕਪੂਰਥਲਾ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਸੁਮਿਤ ਸਿੰਘ ਨੇ ਦੱਸਿਆ ਕਿ ਉਹ ਨਗਰ ਕੀਰਤਨ ਵਿਚ ਸ਼ਾਮਲ ਸੀ, ਜਿਸ ਦੌਰਾਨ ਰੋਹਿਨ ਹੰਸ ਉਰਫ਼ ਵੰਸ਼ ਪੁੱਤਰ ਸੁਖਜੀਵਨ ਸਿੰਘ ਵਾਸੀ ਮਹੱਲਾ ਰਿਸ਼ੀ ਨਗਰ ਨਜ਼ਦੀਕ ਚੌਂਕ ਚੇਲਿਆਂ ਸੁਲਤਾਨਪੁਰ ਲੋਧੀ, ਰੋਬਨ ਲਹੌਰੀਆ, ਰੋਹਿਨ ਲਹੌਰੀਆ ਪੁੱਤਰ ਰਣਜੀਤ ਕੁਮਾਰ ਵਾਸੀ ਪੁਰਾਣੀ ਸਬਜ਼ੀ ਮੰਡੀ ਸੁਲਤਾਨਪੁਰ ਲੋਧੀ ਵੱਲੋਂ ਰੋਕ ਕੇ ਗਾਲੀ ਗਲੋਚ ਕੀਤਾ ਅਤੇ ਕੁੱਟਮਾਰ ਕੀਤੀ ਗਈ। ਐੱਸ. ਐੱਚ. ਓ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਰੋਹਿਨ ਹੰਸ, ਰੋਬਨ ਲਹੌਰੀਆ, ਰੋਹਿਨ ਲਹੋਰੀਆ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਜਲਦੀ ਹੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ ਵਿਖੇ ਖ਼ੂਹ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਨਵਾਂ ਮੋੜ, ਮੰਗੇਤਰ ਨੇ ਖੋਲ੍ਹਿਆ ਵੱਡਾ ਰਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ, ਟੋਟੇ-ਟੋਟੇ ਹੋਈ ਲਾਸ਼
NEXT STORY