ਜਲੰਧਰ (ਜ. ਬ.)–ਗੜ੍ਹਾ ਰੋਡ ’ਤੇ ਸਥਿਤ ਇੰਡੋ ਵਰਲਡ ਇਮੀਗ੍ਰੇਸ਼ਨ ਵਿਚ ਵੜ ਕੇ ਰਿਸੈਪਸ਼ਨ ’ਤੇ ਬੈਠੀ ਲੜਕੀ ਨਾਲ ਕੁੱਟਮਾਰ ਕਰਨ ਅਤੇ ਦਫ਼ਤਰ ਵਿਚ ਭੰਨਤੋੜ ਕਰਨ ’ਤੇ ਪਿਓ-ਧੀ ਸਮੇਤ ਅੱਧਾ ਦਰਜਨ ਲੋਕਾਂ ਖ਼ਿਲਾਫ਼ ਥਾਣਾ ਨੰਬਰ 7 ਵਿਚ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੁਲਸ ਨਾਮਜ਼ਦ ਲੋਕਾਂ ਦੀ ਭਾਲ ਵਿਚ ਰੇਡ ਕਰ ਰਹੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਮਿਤ ਪੁੱਤਰ ਵਿਜੇ ਕੁਮਾਰ ਵਾਸੀ ਹੈਬੋਵਾਲ ਲੁਧਿਆਣਾ ਨੇ ਦੱਸਿਆ ਕਿ ਉਹ ਗੜ੍ਹਾ ਰੋਡ ’ਤੇ ਇੰਡੋ ਵਰਲਡ ਇਮੀਗ੍ਰੇਸ਼ਨ ਚਲਾਉਂਦਾ ਹੈ। ਕੁਝ ਦਿਨ ਪਹਿਲਾਂ ਉਸ ਦੇ ਆਫਿਸ ਵਿਚ ਬਠਿੰਡਾ ਵਾਸੀ ਪ੍ਰਭਜੋਤ ਕੌਰ, ਉਸ ਦੇ ਪਿਤਾ ਜਰਨੈਲ ਸਿੰਘ, ਸਾਥੀ ਸੁਖਮੀਤ ਸਿੰਘ, ਸੋਨੂੰ, ਸ਼ਮਸ਼ੇਰ ਸਿੰਘ, ਸਤਪਾਲ ਸਿੰਘ ਅਤੇ ਕੁਝ ਅਣਪਛਾਤੇ ਲੋਕਾਂ ਨੇ ਆਉਂਦੇ ਹੀ ਰਿਸੈਪਸ਼ਨ ’ਤੇ ਬੈਠੀ ਉਸ ਦੀ ਭੈਣ ਰਿਤਿਕਾ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਫਿਸ ਵਿਚ ਵੀ ਕਾਫ਼ੀ ਭੰਨਤੋੜ ਕੀਤੀ, ਜਿਸ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ। ਜਦੋਂ ਭੀੜ ਇਕੱਠੀ ਹੋਈ ਤਾਂ ਉਹ ਲੋਕ ਉਥੋਂ ਚਲੇ ਗਏ। ਇਸ ਬਾਰੇ ਥਾਣਾ ਨੰਬਰ 7 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ਦੀ ਜਾਂਚ ਤੋਂ ਬਾਅਦ ਪੁਲਸ ਨੇ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏ. ਐੱਸ. ਆਈ. ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- 7 ਮਹੀਨੇ ਪਹਿਲਾਂ ਧੀ ਦੇ ਵਿਆਹ 'ਚ ਮਾਪਿਆਂ ਨੇ ਖ਼ਰਚੇ 22 ਲੱਖ ਰੁਪਏ, ਫਿਰ ਵੀ ਨਾ ਰੱਜੇ ਲਾਲਚੀ ਸਹੁਰੇ, ਹੋਇਆ ਖ਼ੌਫ਼ਨਾਕ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਧੀ ਦੇ ਵਿਆਹ 'ਚ ਮਾਪਿਆਂ ਨੇ ਖ਼ਰਚੇ 22 ਲੱਖ ਰੁਪਏ, ਫਿਰ ਵੀ ਨਾ ਰੱਜੇ ਲਾਲਚੀ ਸਹੁਰੇ, ਹੋਇਆ ਖ਼ੌਫ਼ਨਾਕ ਅੰਜਾਮ
NEXT STORY