ਟਾਂਡਾ (ਵਰਿੰਦਰ ਪੰਡਿਤ/ਮੋਮੀ) - ਪੰਧੇਰ ਨਕੋਦਰ ਵਾਸੀ ਵਿਅਕਤੀ ਬੁੱਧ ਸਿੰਘ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਟਾਂਡਾ ਪੁਲਸ ਨੇ ਚੋਲਾਂਗ ਵਾਸੀ ਟ੍ਰੇਵਲ ਏਜੰਟ ਪ੍ਰੇਮ ਸਿੰਘ ਪੁੱਤਰ ਪਿਆਰਾ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਹੈ l ਆਪਣੇ ਬਿਆਨ ’ਚ ਬੁੱਧ ਸਿੰਘ ਨੇ ਦੋਸ਼ ਲਾਇਆ ਕੀ ਇਸ ਮੁਲਜ਼ਮ ਨੇ ਉਸ ਦੇ ਪੁੱਤਰ ਨੂੰ ਰਕਮ ਲੈ ਕੇ ਨਾ ਵਿਦੇਸ਼ ਭੇਜਿਆ ਨਾ ਹੀ ਉਸ ਦੀ ਰਕਮ ਵਾਪਸ ਕੀਤੀ l ਡੀ. ਐੱਸ. ਪੀ. ਟਾਂਡਾ ਵੱਲੋਂ ਕੀਤੀ ਜਾਂਚ ਤੋਂ ਬਾਅਦ ਪੁਲਸ ਨੇ ਹੁਣ ਇਹ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ l
ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ, ਜਲੰਧਰ 'ਚ ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗੀ ਭਰਤੀ
NEXT STORY