ਜਲੰਧਰ (ਸ. ਹ.)-ਸ਼੍ਰੀ ਦੇਵੀ ਤਲਾਬ ਮੰਦਿਰ ’ਚ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ਦੌਰਾਨ ਹੋਏ ਪਥਰਾਅ ਦੇ ਮਾਮਲੇ 'ਚ ਨਵੀਂ ਵੀਡੀਓ ਵਾਇਰਲ ਹੋਈ ਹੈ। ਵੀਡੀਓ 'ਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਇਕ ਧਿਰ ਵੱਲੋਂ ਪਹਿਲਾਂ ਹੱਥੋਪਾਈ ਕੀਤੀ ਗਈ, ਜਿਸ ਤੋਂ ਬਾਅਦ ਪਥਰਾਅ ਦੀ ਸਥਿਤੀ ਬਣ ਗਈ। ਇਸੇ ਭੱਜ-ਦੌੜ ਵਿਚ ਪਹਿਲਾਂ ਕੌਂਸਲਰ ਮੁਕੇਸ਼ ਸੇਠੀ ਬਾਹਰ ਜਾਂਦੇ ਦਿਸੇ ਅਤੇ ਫਿਰ ਮੇਅਰ ਨੂੰ ਉਨ੍ਹਾਂ ਦੇ ਸਮਰਥਕ ਸੁਰੱਖਿਅਤ ਜਗ੍ਹਾ ’ਤੇ ਲੈ ਗਏ।

ਦੂਜੇ ਪਾਸੇ ਇਸ ਮਾਮਲੇ ’ਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਚਰਚਾ ਹੈ ਕਿ ਸਿਆਸੀ ਮਾਮਲਾ ਹੋਣ ਕਰਕੇ ਪੁਲਸ ਵੀ ਗ੍ਰਿਫ਼ਤਾਰੀ ਨੂੰ ਲੈ ਕੇ ਟਾਲ-ਮਟੋਲ ਕਰ ਰਹੀ ਹੈ। ਪੁਲਸ ਸਰੋਤਾਂ ਦੀ ਮੰਨੀਏ ਤਾਂ ਇਸ ਵਿਚ ਦੋ ਗੁੱਟ ਹਨ, ਜੇਕਰ ਕਿਸੇ ਇਕ ਗੁੱਟ ਦੀ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਸਿਆਸੀ ਦਬਾਅ ਪੈ ਸਕਦਾ ਹੈ ਅਤੇ ਗੱਲ ਪੁਲਸ ’ਤੇ ਆ ਸਕਦੀ ਹੈ। ਦਬਾਅ ਇੱਥੋਂ ਤੱਕ ਦੇਖਿਆ ਜਾ ਸਕਦਾ ਹੈ ਕਿ ਥਾਣਾ ਅੱਠ ਦੇ ਇੰਚਾਰਜ ਸਾਹਿਲ ਚੌਧਰੀ ਅਤੇ ਏ. ਐੱਸ. ਪੀ. ਅਸ਼ੋਕ ਮੀਣਾ ਨੇ ਫੋਨ ਤੱਕ ਚੁੱਕਣੇ ਬੰਦ ਕਰ ਦਿੱਤੇ ਹਨ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੀ ਇਕੋ-ਇਕ ਸਿੱਧ ਸ਼ਕਤੀਪੀਠ ’ਚ ਹੋਈ ਇਸ ਤਰ੍ਹਾਂ ਦੀ ਗੁੰਡਾਗਰਦੀ ਨੂੰ ਲੈ ਕੇ ਹੁਣ ਤੱਕ ਗ੍ਰਿਫ਼ਤਾਰੀ ਨਾ ਹੋਣਾ ਕਿਤੇ ਨਾ ਕਿਤੇ ਪੁਲਸ ਦੀ ਕਮਜ਼ੋਰੀ ਬਿਆਨ ਕਰ ਰਿਹਾ ਹੈ।
ਇਹ ਵੀ ਪੜ੍ਹੋ: ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

ਇਹ ਸੀ ਮਾਮਲਾ
ਐਤਵਾਰ ਨੂੰ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ਸ਼੍ਰੀ ਦੇਵੀ ਤਲਾਬ ਮੰਦਰ ਤੋਂ ਸ਼ੁਰੂ ਹੋਣੀ ਸੀ। ਜਿਵੇਂ ਹੀ ਮੰਦਰ ਕੰਪਲੈਕਸ 'ਚ ਯਾਤਰਾ ਦੇ ਨਾਲ ਹੀ ਭੀੜ ਅੰਦਰ ਵੜੀ ਤਾਂ ਉੱਥੇ ਇਕ ਧਿਰ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਨਾਲ ਦੂਜੀ ਧਿਰ ਭੜਕ ਗਈ ਅਤੇ ਉਨ੍ਹਾਂ ਵੱਲੋਂ ਵੀ ਨਾਅਰੇਬਾਜ਼ੀ ਸ਼ੁਰੂ ਹੋ ਗਈ। ਵੇਖਦੇ ਹੀ ਵੇਖਦੇ ਉਥੇ ਧੱਕਾ-ਮੁੱਕੀ ਸ਼ੁਰੂ ਹੋ ਗਈ ਅਤੇ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਸ਼ੁਰੂ ਹੋ ਗਈ। ਪੱਥਰਬਾਜ਼ੀ ਨਾਲ ਉੱਥੇ ਆਏ ਸ਼ਰਧਾਲੂਆਂ ’ਚ ਭੱਜ-ਦੌੜ ਮਚ ਗਈ। ਐਤਵਾਰ ਹੋਣ ਕਰ ਕੇ ਮੰਦਰ ਕੰਪਲੈਕਸ ’ਚ ਭੀੜ ਕਾਫ਼ੀ ਸੀ, ਜਿਸ ਕਾਰਨ ਮੰਦਰ ਦਾ ਮਾਹੌਲ ਖ਼ਰਾਬ ਹੋ ਗਿਆ ਸੀ।

ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰੇ ਪੁਲਸ : ਹਨੀ ਕੰਬੋਜ
ਭਾਜਪਾ ਆਗੂ ਅਤੇ ਐਡਵੋਕੇਟ ਵਰੁਣ ਹਨੀ ਕੰਬੋਜ ਨੇ ਸ਼੍ਰੀ ਦੇਵੀ ਤਲਾਬ ਮੰਦਰ ਕੰਪਲੈਕਸ ’ਚ ਹੋਈ ਕਥਿਤ ਬੇਅਦਬੀ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਜਲੰਧਰ ਪੁਲਸ ਪ੍ਰਸ਼ਾਸਨ ’ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਘਟਨਾ ਨਾਲ ਜੁੜੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਚੁੱਕੇ ਹਨ, ਪਰ ਹਾਲੇ ਤੱਕ ਮੁੱਖ ਦੋਸ਼ੀ ਫ਼ਰਾਰ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਨਾਲ ਜੁੜੇ ਮਾਮਲੇ ’ਚ ਹਰ ਤੱਥ ਪਾਰਦਰਸ਼ੀ ਢੰਗ ਨਾਲ ਸਾਹਮਣੇ ਆਉਣਾ ਚਾਹੀਦਾ ਹੈ।
ਸ਼੍ਰੀ ਦੇਵੀ ਤਲਾਬ ਮੰਦਿਰ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ। ਜੇਕਰ ਕਿਸੇ ਨੇ ਮੰਦਿਰ ਦੀ ਮਰਿਆਦਾ ਭੰਗ ਕੀਤੀ ਹੈ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕੰਮ ਕੀਤਾ ਹੈ ਤਾਂ ਉਸ ਦੀ ਨਿਰਪੱਖ ਜਾਂਚ ਕਰ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਾਨੂੰਨ ਦੀ ਪਾਲਣਾ ਸਾਰਿਆਂ ਲਈ ਬਰਾਬਰ ਹੋਣੀ ਚਾਹੀਦੀ ਹੈ। ਉਨ੍ਹਾਂ ਪੁਲਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਪਲਬਧ ਵੀਡੀਓ, ਚਸ਼ਮਦੀਦਾਂ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਜਾਂਚ ’ਚ ਤੇਜ਼ੀ ਲਿਆਂਦੀ ਜਾਵੇ, ਪੂਰੇ ਘਟਨਾਕ੍ਰਮ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਜਾਂਚ ’ਚ ਜ਼ਿੰਮੇਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਬਿਨਾਂ ਕਿਸੇ ਵਿਤਕਰੇ ਦੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ 'ਤੇ ਉੱਠੇ ਵੱਡੇ ਸਵਾਲ
NEXT STORY