ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਬੇਟ ਇਲਾਕੇ ਦੇ ਕਿਸੇ ਪਿੰਡ ’ਚ ਇਕ ਔਰਤ ਨੂੰ ਰਾਹ ਵਿਚ ਘੇਰ ਕੇ ਜਿਸਮਾਨੀ ਛੇੜਖਾਨੀ ਕਰਨ ਵਾਲੇ ਵਿਅਕਤੀ ਅਤੇ ਇਸ ਦੀ ਸ਼ਹਿ ਦੇਣ ਵਾਲੀ ਔਰਤ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਔਰਤ ਦੇ ਬਿਆਨ ਦੇ ਆਧਾਰ ’ਤੇ ਜੋਗਾ ਸਿੰਘ ਪੁੱਤਰ ਚਾਂਦੀ ਰਾਮ ਵਾਸੀ ਬਸਰਾਵਾ (ਕਾਦੀਆਂ) ਬਟਾਲਾ ਅਤੇ ਮਨਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ ਹੁਕਮ ਜਾਰੀ
ਆਪਣੇ ਬਿਆਨ ’ਚ ਔਰਤ ਨੇ ਦੋਸ਼ ਲਾਇਆ ਕਿ ਜਦੋਂ ਉਹ ਆਪਣੀ ਸਕੂਟਰੀ ’ਤੇ ਟਾਂਡਾ ਜਾ ਰਹੀ ਸੀ ਤਾਂ ਪਿੰਡ ਨੇੜੇ ਇਹ ਕਾਰ 'ਤੇ ਸਵਾਰ ਉਕਤ ਮੁਲਜ਼ਮ ਨੇ ਮਨਪ੍ਰੀਤ ਕੌਰ ਦੀ ਸ਼ਹਿ ’ਤੇ ਉਸ ਨੂੰ ਜਬਰੀ ਰੋਕ ਕੇ ਧਮਕੀਆਂ ਦਿੰਦੇ ਹੋਏ ਜਿਸਮਾਨੀ ਛੇੜਖਾਨੀ ਕੀਤੀ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਮਾਮਲੇ ਦੀ ਜਾਂਚ ਕਰ ਰਹੀ ਹੈ ।
ਇਹ ਵੀ ਪੜ੍ਹੋ: You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ ਕਰੇਗਾ ਸਰਵੇਖਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ ਹੁਕਮ ਜਾਰੀ
NEXT STORY