ਦਸੂਹਾ (ਝਾਵਰ)- ਥਾਣਾ ਦਸੂਹਾ ਦੇ ਪਿੰਡ ਛਾਂਗਲਾ ਦੀ ਇਕ ਨਬਾਲਗ ਕੁੜੀ ਗੁਰਪ੍ਰੀਤ ਕੌਰ ਨੂੰ ਇਕ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਭੁਲੱਥ ਹਾਲ ਵਾਸੀ ਕਲਸਾ ਮੁਕੇਰੀਆਂ ਅਤੇ ਉਸ ਦੀ ਭੂਆ ਸਿੰਬੋ ਬਿਮਲਾ ਦੇਵੀ ਵਾਸੀ ਖਿੱਚੀਆਂ ਮੁਕੇਰੀਆਂ ਨਾਬਾਲਗ ਕੁੜੀ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਕਿਤੇ ਲੈ ਗਿਆ।
ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਪਿੰਡਾਂ 'ਚ ਹੋਣ ਲੱਗੀਆਂ ਅਨਾਊਸਮੈਂਟਾਂ! ਸਹਿਮੇ ਲੋਕ, ਘਰੋਂ ਬਾਹਰ ਨਿਕਲਣਾ ਵੀ ਹੋਇਆ ਔਖਾ
ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਦਿਲਦਾਰ ਸਿੰਘ ਨੇ ਦੱਸਿਆ ਕਿ ਕੁੜੀ ਦੇ ਪਿਤਾ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਛਾਂਗਲਾ ਨੇ ਦੱਸਿਆ ਕਿ ਉਹ ਆਪਣੇ ਪਤਨੀ ਨਾਲ ਕਿਤੇ ਕੰਮ ਲਈ ਬਾਹਰ ਗਿਆ ਸੀ ਜਦੋਂ ਘਰ ਵਾਪਸ ਆਏ ਤੇ ਕੁੜੀ ਘਰ ਤੋਂ ਗਾਇਬ ਸੀ।
ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਉਨਾਂ ਦੀ ਕੁੜੀ ਨੂੰ ਇਕ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਉਸ ਦੀ ਭੂਆ ਸਿਬੋ ਬਿਮਲਾ ਦੇਵੀ ਕਿਤੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਇਨ੍ਹਾਂ ਦੋਹਾਂ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸੁਰੂ ਕਰ ਦਿੱਤੀ ਹੈ ਅਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਜਵਾਕ ਦੇ ਕਤਲ ਦਾ ਮਾਮਲਾ ਗਰਮਾਇਆ, ਸੜਕਾਂ 'ਤੇ ਉਤਰੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਪੂਰਥਲਾ ਸਿਵਲ ਹਸਪਤਾਲ ’ਚ ਪਾਣੀ ਦੀ ਟੈਂਕੀ ’ਤੇ ਚੜ੍ਹਿਆ ਇਕ ਨੌਜਵਾਨ
NEXT STORY