ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਪੁਲਸ ਨੇ ਸਰਬਜੀਤ ਕੌਰ ਪਤਨੀ ਲੇਟ ਸੁਰਿੰਦਰ ਸਿੰਘ ਵਾਸੀ ਪਿੰਡ ਪਨਾਮ ਨਾਲ ਉਸ ਦੇ ਘਰ ਅੰਦਰ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸੇ ਪਿੰਡ ਦੇ ਤਿੰਨ ਵਿਅਕਤੀਆਂ ਜਤਿੰਦਰ ਸਿੰਘ ਪੁੱਤਰ ਸੋਹਣ ਸਿੰਘ, ਕਰਨਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਸ਼ੁਭ ਪੁੱਤਰ ਜਤਿੰਦਰ ਸਿੰਘ ਦੇ ਖ਼ਿਲਾਫ਼ ਧਾਰਾ 115 (2), 324 (4), 333, 351 (2),3 (5) ਬੀ. ਐੱਨ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ:ਜਲੰਧਰ ਦੇ ਵਿਜੇ ਜਿਊਲਰ ਡਕੈਤੀ ਮਾਮਲੇ 'ਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਵੱਡੇ ਖ਼ੁਲਾਸੇ
ਦਰਜ ਕੇਸ ਮੁਤਾਬਕ ਸਰਬਜੀਤ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਬੱਚੇ ਵਿਦੇਸ਼ ਰਹਿੰਦੇ ਹਨ ਅਤੇ ਉਹ ਘਰ ਇਕੱਲੀ ਰਹਿੰਦੀ ਹੈ। ਉਸ ਨੇ ਦੱਸਿਆ ਕਿ 21 ਅਕਤੂਬਰ ਦੀਵਾਲੀ ਵਾਲੇ ਦਿਨ ਦੀਵੇ ਬਾਲ ਰਹੀ ਸੀ ਤਾਂ ਉਕਤ ਤਿੰਨਾਂ ਨੇ ਘਰ ਅੰਦਰ ਆਕੇ ਕੁੱਟਮਾਰ ਕੀਤੀ ਅਤੇ ਜਾਂਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧੀ ਥਾਣਾ ਗੜ੍ਹਸ਼ੰਕਰ ਵਿਖੇ ਉਕਤ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ
ਇਹ ਵੀ ਪੜ੍ਹੋ: ਪਾਕਿ ਡੌਂਕਰ ਮਿੱਠੂ ਬਾਰੇ ਖੁੱਲ੍ਹੇ ਵੱਡੇ ਰਾਜ਼! ਡੌਂਕੀ ਲਾ ਰਹੇ ਨੌਜਵਾਨਾਂ ਨੂੰ ਬੰਦੀ ਬਣਾ ਕੇ ਕ੍ਰਿਪਟੋ ਐਪ ਜ਼ਰੀਏ ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜੀਪ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਜੀਪ ਚਾਲਕ ਦੀ ਮੌਤ
NEXT STORY