ਫਗਵਾੜਾ (ਜਲੋਟਾ)-ਵਿਆਹ ਤੋਂ ਬਾਅਦ ਵਿਆਹੁਤਾ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ’ਚ ਸਿਟੀ ਪੁਲਸ ਨੇ ਉਸ ਦੇ ਪਤੀ, ਸੱਸ ਅਤੇ ਪਰਿਵਾਰ ਦੇ ਇਕ ਮੈਂਬਰ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਚਾਂਦਨੀ ਪੁੱਤਰੀ ਰਾਮ ਕ੍ਰਿਸ਼ਨ ਵਾਸੀ ਬੰਗਾ ਰੋਡ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਰੋਹਿਤ ਸ਼ਰਮਾ ਪੁੱਤਰ ਹਰੀਸ਼ ਸ਼ਰਮਾ, ਸੱਸ ਮੀਨਾਕਸ਼ੀ ਸ਼ਰਮਾ ਪਤਨੀ ਹਰੀਸ਼ ਸ਼ਰਮਾ ਅਤੇ ਰਾਹੁਲ ਸ਼ਰਮਾ ਪੁੱਤਰ ਹਰੀਸ਼ ਸ਼ਰਮਾ ਵਾਸੀ ਗਲੀ ਨੰਬਰ 5, ਮੁਹੱਲਾ ਸੁਖਚੈਨ ਨਗਰ, ਫਗਵਾੜਾ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ
ਚਾਂਦਨੀ ਦੀ ਸ਼ਿਕਾਇਤ ’ਤੇ ਪੁਲਸ ਨੇ ਉਸ ਦੇ ਦੋਸ਼ੀ ਪਤੀ ਰੋਹਿਤ ਸ਼ਰਮਾ, ਸੱਸ ਮੀਨਾਕਸ਼ੀ ਸ਼ਰਮਾ ਅਤੇ ਰਾਹੁਲ ਸ਼ਰਮਾ ਖਿਲਾਫ ਦਾਜ ਦੀ ਮੰਗ ਕਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਖ਼ਬਰ ਲਿਖੇ ਜਾਣ ਤੱਕ ਤਿੰਨੋਂ ਮੁਲਜ਼ਮ ਪੁਲਸ ਹਿਰਾਸਤ ਤੋਂ ਬਾਹਰ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪਿਓ-ਪੁੱਤ ਦਾ ਸ਼ਰਮਨਾਕ ਕਾਰਾ, ਸ੍ਰੀ ਸਾਹਿਬ ਤੇ ਪੇਚਕੱਸ ਨਾਲ ਵਾਰ ਕਰ ਗੁਆਂਢੀ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕੁੱਲ੍ਹੜ ਪੀਜ਼ਾ ਵਾਲਿਓ ਸੁਧਰ ਜਾਓ... ਅਰਸ਼ ਡਾਲਾ ਨੇ ਦਿੱਤੀ ਧਮਕੀ!
NEXT STORY