ਗੜ੍ਹਸ਼ੰਕਰ (ਭਾਰਦਵਾਜ)- ਜੰਗਲਾਤ ਵਿਭਾਗ ਦੇ ਰੇਂਜ ਅਫ਼ਸਰ ਦੀ ਸ਼ਿਕਾਇਤ ’ਤੇ ਗੜ੍ਹਸ਼ੰਕਰ ਪੁਲਸ ਨੇ ਪਿੰਡ ਹਰਵਾਂ ਦੇ ਜੰਗਲ ਵਿਚੋਂ ਖੈਰ ਦੀ ਲੱਕੜ ਚੋਰੀ ਕਰਨ ਦੇ ਦੋਸ਼ ਵਿਚ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਰੇਂਜ ਅਫ਼ਸਰ ਸੁਨੀਲ ਕੁਮਾਰ ਨੇ ਪਿੰਡ ਹਰਵਾਂ ਦੇ ਜੰਗਲ ਵਿਚੋਂ ਖੈਰ ਦੀ ਕਰੀਬ ਤਿੰਨ ਕੁਇੰਟਲ ਲੱਕੜ ਚੋਰੀ ਕਰਨ ਦੇ ਦੋਸ਼ ਹੇਠ ਮੁਖਤਿਆਰ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਬੁੱਧ ਰਾਮ ਵਾਸੀ ਹਰਵਾਂ ਅਤੇ ਵਿਨੈ ਕੁਮਾਰ ਪੁੱਤਰ ਕੇਵਲ ਵਾਸੀ ਹੈਬੋਵਾਲ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ’ਤੇ ਥਾਣਾ ਗੜ੍ਹਸ਼ੰਕਰ ਵਿਖੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਆਕੜਾਂ ਲਈ ਅਹਿਮ ਖ਼ਬਰ, ਭਲਕੇ ਪੰਜਾਬ 'ਚ ਨਹੀਂ ਮਿਲੇਗੀ ਸ਼ਰਾਬ
NEXT STORY