ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਜਸਵਿੰਦਰ, ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਮਿਆਣੀ ਵਿਚ ਨਾਜਾਇਜ਼ ਸ਼ਰਾਬ ਵੇਚਣ ਧੰਦਾ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਵਿੱਚੋਂ 1 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਆਬਕਾਰੀ ਮਹਿਕਮੇ ਦੀ ਮਦਦ ਨਾਲ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੇ ਇਹ ਕਾਰਵਾਈ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਟੀਮ ਮਿਆਣੀ ਮੋੜ ਟਾਂਡਾ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਮਨਦੀਪ ਸਿੰਘ ਟਿੰਕਾ ਪੁੱਤਰ ਹਰਬੰਸ ਸਿੰਘ ਵਾਸੀ ਵਾਰਡ ਨੰਬਰ 2 ਮਿਆਣੀ, ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ 3 ਮਿਆਣੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਅਤੇ ਜਗੀਰ ਸਿੰਘ ਵਾਸੀ ਅਬਦੁੱਲਾਪੁਰ ਕੋਲੋਂ ਸ਼ਰਾਬ ਖਰੀਦਦੇ ਹਨ ਅਤੇ ਹੁਣ ਆਪਣੇ ਗਾਹਕ ਅਸ਼ੋਕ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਮੂਨਕਾ ਨਾਜਾਇਜ਼ ਸ਼ਰਾਬ ਵੇਚਣ ਜਾ ਰਹੇ ਹਨ।
ਇਹ ਵੀ ਪੜ੍ਹੋ: ਮੰਕੀਪਾਕਸ ਨੂੰ ਲੈ ਕੇ ਅਲਰਟ 'ਤੇ ਜਲੰਧਰ ਦਾ ਸਿਵਲ ਹਸਪਤਾਲ, ਮੈਡੀਕਲ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ
ਪੁਲਸ ਨੇ ਉਕਤ ਸਾਰੀਆਂ ਖ਼ਿਲਾਫ਼ ਆਬਕਾਰੀ ਐਕਟ ਦੇ ਅਹਦੀਂ ਮਾਮਲਾ ਦਰਜ ਕਰਕੇ ਜਦੋ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਤਾਂ ਫਿਲਹਾਲ ਇਕ ਮੁਲਜ਼ਮ ਮਨਦੀਪ ਸਿੰਘ ਟਿੰਕਾ ਪੁਲਸ ਅੜਿੱਕੇ ਆਇਆ ਹੈ, ਜਿਸ ਦੇ ਕਬਜ਼ੇ ਵਿੱਚੋਂ ਪੁਲਸ ਨੇ ਨਾਜਾਇਜ਼ ਸ਼ਰਾਬ ਦੀਆਂ 42 ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮਾਤਾ ਚਿੰਤਪੂਰਨੀ ਮੇਲਾ ਭਲਕੇ ਤੋਂ, ਟ੍ਰੈਫਿਕ ਰਹੇਗੀ ਡਾਇਵਰਟ, ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਖ਼ਾਸ ਹਦਾਇਤਾਂ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੰਕੀਪਾਕਸ ਨੂੰ ਲੈ ਕੇ ਅਲਰਟ 'ਤੇ ਜਲੰਧਰ ਦਾ ਸਿਵਲ ਹਸਪਤਾਲ, ਮੈਡੀਕਲ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ
NEXT STORY