ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਵੱਖ ਵੱਖ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 4 ਟਰੈਵਲ ਏਜੰਟਾਂ ਖ਼ਿਲਾਫ਼ 3 ਮਾਮਲੇ ਦਰਜ ਕੀਤੇ ਹਨ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਦੇ ਦੱਸਿਆ ਕਿ ਪਹਿਲਾ ਮਾਮਲਾ ਠੱਗੀ ਦਾ ਸ਼ਿਕਾਰ ਹੋਈ ਔਰਤ ਮਧੂ ਬਾਲਾ ਪਤਨੀ ਗੋਪਾਲ ਕ੍ਰਿਸ਼ਨ ਵਾਸੀ ਸੰਤ ਪੁਰ ਮੁਹੱਲਾ ਟਾਂਡਾ ਦੇ ਬਿਆਨ ਦੇ ਆਧਾਰ 'ਤੇ ਅਮਰਜੀਤ ਸਿੰਘ ਕੋਹਲੀ ਉਰਫ਼ ਪੱਪੀ ਪੁੱਤਰ ਬਚਨ ਸਿੰਘ ਅਤੇ ਜਰਨੈਲ ਸਿੰਘ ਰੋਕੀ ਪੁੱਤਰ ਅਮਰਜੀਤ ਸਿੰਘ ਵਾਸੀ ਘਾਹ ਮੰਡੀ ਬਸਤੀ ਬਾਵਾ ਖੇਲ ਜਲੰਧਰ ਦੇ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਮਧੂ ਬਾਲਾ ਨੇ ਦੋਸ਼ ਲਾਇਆ ਕਿ ਉਸ ਨੇ ਆਪਣੇ ਪੁੱਤਰ ਰੋਹਿਤ ਕੁਮਾਰ ਨੂੰ ਅਮਰੀਕਾ ਭੇਜਣ ਲਈ ਉਕਤ ਮੁਲਜ਼ਮਾਂ ਨੂੰ ਢਾਈ ਲੱਖ ਰੁਪਏ ਪੇਸ਼ਗੀ ਵਜੋਂ ਦਿੱਤੇ ਸਨ ਪਰ ਉਨ੍ਹਾਂ ਨਾ ਤਾਂ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਹੈ।
ਇਹ ਵੀ ਪੜ੍ਹੋ-ਕੋਰੋਨਾ ਦੇ ਪਿਰੋਲਾ ਵੇਰੀਐਂਟ ਕਾਰਨ ਕਈ ਦੇਸ਼ਾਂ ’ਚ ਦਹਿਸ਼ਤ, ਭਾਰਤ ’ਚ ਚੌਕਸੀ ਵਰਤਣ ਦੇ ਹੁਕਮ ਜਾਰੀ
ਥਾਣਾ ਮੁਖੀ ਨੇ ਦੱਸਿਆ ਕਿ ਦੂਜਾ ਮਾਮਲਾ ਕੁਵਲੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਵਾਰਡ ਨੰਬਰ 5 ਮਿਆਣੀ ਦੇ ਬਿਆਨ ਦੇ ਆਧਾਰ 'ਤੇ ਸੁਖਨਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਹਰੀ ਪੁਰ ਖਾਲਸਾ ਫਿਲੌਰ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੁਲਜ਼ਮ ਨੇ ਉਸ ਦੇ ਪੁੱਤਰ ਬੱਬਲਪ੍ਰੀਤ ਨੂੰ ਅਮਰੀਕਾ ਭੇਜਣ ਲਈ ਉਸ ਕੋਲੋਂ 9 ਲੱਖ ਰੁਪਏ ਲਏ ਪਰ ਉਸ ਨੇ ਉਸ ਨੂੰ ਅਮਰੀਕਾ ਨਹੀਂ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਹੈ।
ਤੀਜਾ ਮਾਮਲਾ ਰਮਾ ਰਾਣੀ ਪਤਨੀ ਕੇਵਲ ਕ੍ਰਿਸ਼ਨ ਵਾਸੀ ਅਹੀਆਪੁਰ ਦੀ ਸ਼ਿਕਾਇਤ ਦੇ ਆਧਾਰ 'ਤੇ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਪਾਲ ਸਿੰਘ ਉਰਫ਼ ਪੱਪੂ ਵਾਸੀ ਬਹਿਬੋਵਾਲ ਛੰਨੀਆਂ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਰਮਾ ਰਾਣੀ ਨੇ ਦੋਸ਼ ਲਾਇਆ ਕਿ ਇਸ ਮੁਲਜ਼ਮ ਨੇ ਉਸ ਕੋਲੋਂ ਉਸ ਦੇ ਜਵਾਈ ਸੁਖਵਿੰਦਰ ਪਾਲ ਨੂੰ ਕੈਨੇਡਾ ਭੇਜਣ ਲਈ 5 ਲੱਖ ਰੁਪਏ ਲੈ ਕੇ ਉਸ ਨੂੰ ਕੈਨੇਡਾ ਨਹੀਂ ਭੇਜਿਆ ਅਤੇ ਵਾਰ ਵਾਰ ਮੰਗਣ ਦੇ ਬਾਵਜੂਦ ਉਸ ਦੀ ਰਕਮ ਵਾਪਸ ਨਹੀਂ ਕੀਤੀ। ਡੀ. ਐੱਸ. ਪੀ. ਟਾਂਡਾ ਵੱਲੋਂ ਕੀਤੀ ਜਾਂਚ ਤੋਂ ਬਾਅਦ ਇਹ ਮਾਮਲੇ ਦਰਜ ਕਰਕੇ ਪੁਲਸ ਟੀਮਾਂ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆ ਰਹੇ ਬਿਜਲੀ ਦੇ ਜ਼ੀਰੋ ਬਿੱਲਾਂ ਸਬੰਧੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲਾ ਕਰਿੰਦਾ ਕੈਸ਼ ਤੇ ਸ਼ਰਾਬ ਲੈ ਕੇ ਹੋਇਆ ਫਰਾਰ
NEXT STORY