ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਸਟੇਸ਼ਨ ਵਿਖੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ’ਤੇ ਇਕ ਅਣਪਛਾਤੇ ਸਮੇਤ ਪੰਜ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨ ’ਚ ਸਾਗਰ ਪੁੱਤਰ ਅਸ਼ਵਨੀ ਕੁਮਾਰ ਡਡਿਆਲ ਨੇ ਦੱਸਿਆ ਕਿ ਮੈਂ ਆਪਣਾ ਘਰੇਲੂ ਸਾਮਾਨ ਲਿਆਉਣ ਲਈ ਪਿੰਡ ਨੰਗਲ ਬਿਹਾਲਾਂ ਗਿਆ ਸੀ, ਜਿੱਥੇ ਅਰੁਸ਼ ਠਾਕੁਰ, ਵਿਕਰਾਂਤ, ਰਮਨਦੀਪ ਸਿੰਘ ਉਰਫ ਭੋਲਾ, ਗੁਰਮੇਲ ਸਿੰਘ ਉਰਫ ਬਾਬਾ ਅਤੇ ਇਕ ਹੋਰ ਅਣਪਛਾਤੇ ਨੌਜਵਾਨ ਨੇ ਉਸ ਨੂੰ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਉਸ ’ਤੇ ਹਮਲਾ ਕੀਤਾ ਅਤੇ ਕਾਫ਼ੀ ਸੱਟਾਂ ਮਾਰੀਆਂ। ਹਾਜੀਪੁਰ ਪੁਲਸ ਸਟੇਸ਼ਨ ਵਿਖੇ ਉਕਤ ਪੰਜਾਂ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ: ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦੀ ਕੀਤੀ ਸ਼ੁਰੂਆਤ
NEXT STORY