ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ,ਕੁਲਦੀਸ਼)- ਪੰਜਾਬ ਪਾਵਰ ਕਾਮ ਕਾਰਪੋਰੇਸ਼ਨ ਅਧੀਨ ਆਉਂਦੇ ਬਿਜਲੀ ਘਰ ਮਿਆਣੀ ਤੋਂ ਇਕ ਔਰਤ ਵੱਲੋਂ ਬਿਜਲੀ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਅਧੀਨ ਟਾਂਡਾ ਪੁਲਸ ਨੇਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਐੱਸ. ਡੀ. ਓ. ਹਰਦੀਪ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਉਤੇ ਪਤਨੀ ਸਨੀ ਵਾਸੀ ਚੰਡੀਗੜ੍ਹ ਕਾਲੋਨੀ ਦੇ ਖ਼ਿਲਾਫ਼ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ‘ਬਾਬਾ ਸੋਢਲ’ ਮੇਲੇ ਦੀਆਂ ਰੌਣਕਾਂ, ਵੱਡੀ ਗਿਣਤੀ ’ਚ ਨਤਮਸਤਕ ਹੋਣ ਪੁੱਜ ਰਹੇ ਸ਼ਰਧਾਲੂ
ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਐੱਸ. ਡੀ. ਓ. ਹਰਦੀਪ ਸਿੰਘ ਨੇ ਦੱਸਿਆ ਕਿ ਉਕਤ ਔਰਤ ਬਿਜਲੀ ਘਰ ਤੋਂ ਰੰਗੇ ਹੱਥੀਂ ਬਿਜਲੀ ਦਾ ਸਾਮਾਨ ਚੋਰੀ ਕਰਦੀ ਫੜੀ ਗਈ ਹੈ। ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਸਬੰਧੀ ਏ. ਐੱਸ. ਆਈ. ਤਾਰਾ ਸਿੰਘ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਕਤ ਔਰਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਹੋਰ ਕਿਹੜੀ-ਕਿਹੜੀ ਅਤੇ ਕਿੱਥੇ-ਕਿੱਥੇ ਚੋਰੀ ਕੀਤੀ ਹੈ। ਟਾਂਡਾ ਥਾਣਾ ਵੱਲੋਂ ਉਕਤ ਕਾਰਵਾਈ ਕਰਦਿਆ ਹੋਇਆਂ ਮੁੱਕਦਮਾ ਦਰਜ ਕਰਨ ਉਪਰੰਤ ਦੋਸ਼ਣ ਨੂੰ ਗ੍ਰਿਫ਼ਤਾਰ ਕਰਕੇ ਬ੍ਰਾਮਦਗੀ ਕੀਤੀ ਹੈ ।
ਇਹ ਵੀ ਪੜ੍ਹੋ: ਮੂੰਹੋਂ ਮੰਗੀਆਂ ਮੁਰਾਦਾਂ ਪੂਰੀਆਂ ਕਰਦੇ ਨੇ 'ਬਾਬਾ ਸੋਢਲ' ਜੀ, ਜਾਣੋ 200 ਸਾਲ ਪੁਰਾਣਾ ਇਤਿਹਾਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ’ਚ ‘ਬਾਬਾ ਸੋਢਲ’ ਮੇਲੇ ਦੀਆਂ ਰੌਣਕਾਂ, ਵੱਡੀ ਗਿਣਤੀ ’ਚ ਨਤਮਸਤਕ ਹੋਣ ਪੁੱਜ ਰਹੇ ਸ਼ਰਧਾਲੂ
NEXT STORY