ਟਾਂਡਾ ਉੜਮੁੜ (ਵਰਿੰਦਰ ਪੰਡਿਤ,ਪਰਮਜੀਤ ਮੋਮੀ)- ਟਾਂਡਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਪਿੰਡ ਜਲਾਲਪੁਰ ਵਾਸੀ 1 ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਅਮਰਜੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਐੱਸ. ਆਈ. ਲੋਕ ਰਾਮ ਦੀ ਟੀਮ ਨੇ ਨੌਜਵਾਨ ਦੇ ਮਾਪਿਆਂ ਦੇ ਕਹਿਣ 'ਤੇ ਕੀਤੀ ਹੈ। ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਦਾ ਲੜਕਾ ਨਸ਼ਾ ਕਰਨ ਦਾ ਆਦੀ ਹੈ। ਜਿਸ ਤੋਂ ਬਾਅਦ ਉਸ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਉਪਰੰਤ ਨੌਜਵਾਨ ਨੂੰ ਨਸ਼ਾ ਛਡਾਊ ਕੇਂਦਰ ਦਸੂਹਾ ਵਿਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ
NEXT STORY