ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਪਿੰਡ ਖੱਖ ਦੇ ਫਾਟਕ ਨੇੜੇ ਸੜਕ ’ਤੇ ਲਾਪ੍ਰਵਾਹੀ ਨਾਲ ਖੜ੍ਹੇ ਕੀਤੇ ਟਰਾਲੇ ਕਾਰਨ ਵਾਪਰੇ ਹਾਦਸੇ ਦੇ ਸਬੰਧ ’ਚ ਟਾਂਡਾ ਪੁਲਸ ਨੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਇਹ ਕੇਸ ਦਰਸ਼ਨ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਬਿਆਨਾਂ ਦੇ ਆਧਾਰ 'ਤੇ ਟਰਾਲਾ ਚਾਲਕ ਫ਼ੌਜੀ ਸਿੰਘ ਪੁੱਤਰ ਜੱਗਾ ਸਿੰਘ, ਵਾਸੀ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਖ਼ਿਲਾਫ਼ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ
ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਦਰਸ਼ਨ ਸਿੰਘ ਨੇ ਦੱਸਿਆ ਕਿ 15 ਅਕਤੂਬਰ ਨੂੰ ਉਹ ਆਪਣੇ ਸਾਥੀ ਗੁਰਪਾਲ ਸਿੰਘ ਨਾਲ ਆਪਣੇ ਕੈਂਟਰ 'ਤੇ ਗੁਰਦਾਸਪੁਰ ਤੋਂ ਝੋਨੇ ਦੀਆਂ ਬੋਰੀਆਂ ਲੱਦ ਕੇ ਨਾਭਾ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਖੱਖ ਨੇੜੇ ਪਹੁੰਚੇ ਤਾਂ ਸੜਕ 'ਤੇ ਗਲਤ ਅਤੇ ਲਾਪ੍ਰਵਾਹੀ ਨਾਲ ਖੜ੍ਹੇ ਕੀਤੇ ਟਰਾਲੇ ਨਾਲ ਉਨ੍ਹਾਂ ਦਾ ਕੈਂਟਰ ਜਾ ਟਕਰਾਇਆ।
ਇਹ ਵੀ ਪੜ੍ਹੋ: ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕੈਂਟਰ ਚਾਲਕ ਦਰਸ਼ਨ ਸਿੰਘ ਅਤੇ ਉਸ ਦਾ ਸਾਥੀ ਗੁਰਪਾਲ ਸਿੰਘ ਦੋਵੇਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਰਾਹਗੀਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਟਾਂਡਾ ਪੁਲਿਸ ਨੇ ਬਿਆਨ ਦਰਜ ਕਰਨ ਉਪਰੰਤ ਮੁਲਜ਼ਮ ਟਰਾਲਾ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੱਬੇ 'ਚ ਪੈਕ ਲਵ ਲੈਟਰ ਸਣੇ ਮਿਲੀ ਸਬ ਤਹਿਸੀਲ ਦੇ ਬਾਹਰ ਟਾਈਪਿੰਗ ਮਸ਼ੀਨ, ਪੂਰਾ ਮਾਮਲਾ ਕਰੇਗਾ ਹੈਰਾਨ
NEXT STORY