ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਪਿੰਡ ਬਾਬਕ ਵਾਸੀ ਔਰਤ ਨੂੰ ਦਾਜ ਦੀ ਖਾਤਿਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਵੱਲੋਂ ਜਾਂਚ ਤੋਂ ਬਾਅਦ ਰਮਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਬਾਬਕ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਪਤੀ ਰਾਕੇਸ਼ ਕੁਮਾਰ ਪੁੱਤਰ ਰਾਮ ਦਾਸ ਅਤੇ ਸੱਸ ਸੀਮਾ ਵਾਸੀ ਪੂਰਨਪੁਰ ਪਤਰਾ ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੇ ਵਿਆਹੁਤਾ ਵੱਲੋਂ ਦਾਜ ਲਈ ਤੰਗ ਕਰਨ ਦੇ ਲਾਏ ਦੋਸ਼ਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਥਾਣੇਦਾਰ ਰਾਜੇਸ਼ ਕੁਮਾਰ ਹੁਣ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕਰ ਰਹੇ ਹਨ।
ਭਗਤ ਸਿੰਘ ਦੇ ਘਰ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਦੀਆਂ ਖਬਰਾਂ ਦਰਮਿਆਨ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਬਿਆਨ
NEXT STORY