ਫਗਵਾੜਾ (ਜਲੋਟਾ)-ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਲੱਖਾਂ ਰੁਪਏ ਦੀ ਹੋਈ ਕਥਿਤ ਧੋਖਾਦੇਹੀ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਪੁਲਸ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮਹੇਸ਼ ਅਗਰਵਾਲ ਪੁੱਤਰ ਜੈ ਪ੍ਰਕਾਸ਼ ਵਾਸੀ ਮਕਾਨ ਨੰਬਰ 112, ਰੀਜੈਂਸੀ ਟਾਊਨ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਦਵਿੰਦਰ ਸਿੰਘ ਵਾਸੀ ਪਿੰਡ ਸਲਾਰਪੁਰ, ਤਹਿਸੀਲ ਤੇ ਜ਼ਿਲਾ ਜਲੰਧਰ ਨੇ ਉਸ ਨਾਲ ਕਰੀਬ 54 ਲੱਖ 37,932 ਰੁਪਏ ਦੀ ਬਾਸਮਤੀ ਦਾ ਸੌਦਾ ਤੈਅ ਕਰ ਕੇ ਉਸ ਦੇ ਪੈਸੇ ਵਾਪਸ ਨਹੀਂ ਕੀਤੇ ਹਨ। ਪੁਲਸ ਨੇ ਮੁਲਜ਼ਮ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਸਿਟੀ ਵਿੱਚ ਧਾਰਾ 406, 420 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੇਕਾਬੂ ਕਾਰ ਡਿਵਾਈਡਰ ’ਤੇ ਚੜ੍ਹ ਕੇ ਸੜਕ ਦੇ ਦੂਜੇ ਪਾਸੇ ਪਲਟੀ, ਜਾਨੀ ਨੁਕਸਾਨ ਤੋਂ ਬਚਾਅ
NEXT STORY