ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਬਾਬਾ ਬੂਟਾ ਭਗਤ ਮਾਰਕੀਟ ਉੜਮੁੜ ਦੇ ਇਕ ਦੁਕਾਨਦਾਰ ਨਾਲ ਠੱਗੀ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਦੁਕਾਨਦਾਰ ਅਮਿਤ ਪਾਸੀ ਪੁੱਤਰ ਸਤੀਸ ਪਾਸੀ ਵਾਸੀ ਵਾਰਡ ਨੰਬਰ 9 ਮਹੱਲਾ ਖੜਕਾ ਉੜਮੁੜ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ, ਹੌਟਸਪਾਟਸ 'ਤੇ....
ਪੁਲਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਅਮਿਤ ਪਾਸੀ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੁਕਾਨ 'ਤੇ ਆਇਆ ਅਤੇ ਸਕੈਨਰ 'ਚ ਪੈਸੇ ਪਾਉਣ ਦਾ ਝਾਂਸਾ ਦੇ ਕੇ 7800 ਰੁਪਏ ਨੋਟਾਂ ਦਾ ਹਾਰ ਲੈ ਕੇ ਫਰਾਰ ਹੋ ਗਿਆ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਪੜਤਾਲ ਸਭ ਇੰਸਪੈਕਟਰ ਮਹੇਸ਼ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ ਪਟਵਾਰੀ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ, ਹੌਟਸਪਾਟਸ 'ਤੇ....
NEXT STORY