ਗੜ੍ਹਸ਼ੰਕਰ (ਭਾਰਦਵਾਜ)-ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਲਖਵੀਰ ਸਿੰਘ ਉਰਫ਼ ਖੀਰੂ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਟਿੱਬੀਆਂ ਖ਼ਿਲਾਫ਼ ਥਾਣਾ ਗੜ੍ਹਸ਼ੰਕਰ ਪੁਲਸ ਨੇ ਧਾਰਾ 96,137(2) ਬੀ. ਐੱਨ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ। ਨਾਬਾਲਗ ਕੁੜੀ ਦੇ ਪਿਓ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਕਰੀਬ 16 ਸਾਲ ਦੀ ਕੁੜੀ 23/24 ਸਤੰਬਰ ਦੀ ਰਾਤ ਘਰ ’ਚ ਨਹੀਂ ਸੀ ਅਤੇ ਘਰ ਵਿਚ ਰੱਖੇ 60 ਹਜ਼ਾਰ ਰੁਪਏ ਅਤੇ 3 ਤੋਲੇ ਸੋਨੇ ਦੇ ਗਹਿਣੇ ਵੀ ਆਪਣੇ ਨਾਲ ਲੈ ਗਈ ਸੀ। ਉਨ੍ਹਾਂ ਉਸ ਦੀ ਕਾਫ਼ੀ ਭਾਲ ਕੀਤੀ ਅਤੇ ਪਤਾ ਲੱਗਿਆ ਹੈ ਕਿ ਉਸ ਨੂੰ ਉਕਤ ਲਖਵੀਰ ਸਿੰਘ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ। ਜਿਸ ਸਬੰਧੀ ਥਾਣਾ ਗੜ੍ਹਸ਼ੰਕਰ ਵਿਖੇ ਉਕਤ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਅਪਡੇਟ, Fortis ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਸਾਵਿਤਰੀ ਠਾਕੁਰ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
NEXT STORY