ਦਸੂਹਾ (ਝਾਵਰ)- ਅਸ਼ਲੀਲ ਹਰਕਤਾਂ ਕਰਨ ਅਤੇ ਅਸ਼ਲੀਲ ਮੈਸੇਜ ਭੇਜਣ ਤੇ ਦਸੂਹਾ ਪੁਲਸ ਨੇ ਮਾਂ ਅਤੇ ਉਸ ਦੇ ਪੁੱਤਰ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਨਿਰਮਲ ਕੌਰ ਪਤਨੀ ਗੁਰਪ੍ਰੀਤ ਸਿੰਘ ਨਿਵਾਸੀ ਕਕੋਆ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਪਿੰਡ ਕਕੋਆ ਦਾ ਰਿਮਨਯੁਵਰਾਜ ਸਿੰਘ ਪੁੱਤਰ ਲੇਟ ਰਵੀਦੀਪ ਸਿੰਘ ਅਤੇ ਉਨ੍ਹਾਂ ਦੀ ਮਾਤਾ ਜਸਵੰਤ ਕੌਰ ਪਤਨੀ ਰਵੀਦੀਪ ਸਿੰਘ ਦੇ ਮੋਬਾਇਲਾਂ 'ਤੇ ਉਨਾਂ ਨੂੰ ਅਸ਼ਲੀਲ ਮੈਸੇਜ ਆਉਂਦੇ ਰਹੇ ਅਤੇ ਇਨ੍ਹਾਂ ਨੇ ਉਨਾਂ ਦੀਆਂ ਬੱਚੀਆਂ ਨੂੰ ਚੁੱਕ ਕੇ ਲਿਜਾਣ ਦੀ ਵੀ ਧਮਕੀ ਦਿੱਤੀ ਅਤੇ ਡਰਾਉਣ ਧਮਕਾਉਣ ਲੱਗ ਪਏ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
ਇਸ ਸੰਬੰਧੀ ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਡੀ. ਐੱਸ. ਪੀ. ਨੂੰ ਜਾਂਚ ਲਈ ਹੁਕਮ ਦਿੱਤੇ ਗਏ ਅਤੇ ਇਸ ਜਾਂਚ ਕਰਨ ਤੋਂ ਬਾਅਦ ਇਨਾਂ ਦੋਵਾਂ ਮਾਂ-ਪੁੱਤ ਦੇ ਵਿਰੁੱਧ ਗੰਭੀਰ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
NEXT STORY