ਟਾਂਡਾ ਉੜਮੁੜ (ਵਰਿੰਦਰ ਪੰਡਿਤ )- ਪਿੰਡ ਬੈਂਚ ਬਾਜਾ ਵਿਚ ਜਮੀਨੀ ਵਿਵਾਦ ਦੇ ਚਲਦਿਆਂ ਆਪਣੇ ਤਾਏ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਸ਼ਿੰਗਾਰਾ ਸਿੰਘ ਪੁੱਤਰ ਚੰਨਣ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਭਤੀਜਿਆਂ ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਪੁੱਤਰ ਅਜੀਤ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਆਪਣੇ ਬਿਆਨ ਵਿਚ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਸ ਦਾ ਆਪਣੇ ਭਰਾ ਅਜੀਤ ਸਿੰਘ ਦੇ ਨਾਲ ਰਸਤੇ ਨੂੰ ਲੈ ਕੇ ਝਗੜਾ ਚੱਲਦਾ ਸੀ ਅਤੇ ਕੋਰਟ ਵੱਲੋਂ ਫ਼ੈਸਲਾ ਉਸ ਦੇ ਹੱਕ ਵਿਚ ਹੈ ਪਰ ਉਸ ਦੇ ਭਤੀਜਿਆਂ ਨੇ ਉਸ ਦੀ ਹਵੇਲੀ ਵਿਚ ਆ ਕੇ ਜਿੰਦਰੇ ਤੋੜਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸਰਬਜੀਤ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਨਾਨਾ-ਨਾਨੀ ਵੱਲੋਂ ਦੋਹਤੀ ਦਾ ਕਤਲ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਮਾਂ ਬਾਰੇ ਵੀ ਖੁੱਲ੍ਹਿਆ ਭੇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦੀ latest update
NEXT STORY