ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਬੇਟ ਇਲਾਕੇ ਦੇ ਪਿੰਡ ਗੁਰਾਲਾ ਨੇੜੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਥਾਣੇਦਾਰ ਸੀਤਾ ਰਾਮ ਵੱਲੋਂ ਕੀਤੀ ਗਈ ਹੈ। ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਅੱਗ ਲਾਈ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਟੀਮ ਨੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਅਤੇ ਡੀ. ਸੀ.ਹੁਸ਼ਿਆਰਪੁਰ ਵੱਲੋਂ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖ਼ੁਸ਼ਖ਼ਬਰੀ! ਖ਼ਾਤਿਆਂ 'ਚ ਆਈ ਰਾਸ਼ੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਪਹਿਲਾਂ ਕਰ ਲਓ ਕੰਮ, ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Powercut
NEXT STORY