ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਪਿੰਡ ਨੰਗਲੀ ਜਲਾਲਪੁਰ ਵਿਖੇ ਟਰੈਕਟਰ ਮਾਰ ਕੇ ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਮਾਮਲਾ ਫੌਜਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਨੰਗਲੀ ਜਲਾਲਪੁਰ ਦੇ ਬਿਆਨਾਂ ਦੇ ਅਧਾਰ 'ਤੇ ਮੰਗਤ ਸਿੰਘ ਪੁੱਤਰ ਉਤਮ ਸਿੰਘ ਦੇ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ
ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨ 'ਚ ਫੌਜਾ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਦੇ ਪਲਾਟ 'ਤੇ ਕੀਤੀ ਗਈ ਚਾਰ ਦੀਵਾਰੀ ਨੂੰ ਤੋੜ ਕੇ ਉਸ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਇਸ ਸਬੰਧੀ ਉਸ ਨੂੰ ਰੋਕਿਆ ਗਿਆ ਤਾਂ ਉਸ ਨੇ ਗਾਲੀ ਗਲੋਚ ਕਰਦੇ ਹੋਏ ਕਿਹਾ ਕਿ ਕਿ ਤੂੰ ਇਹ ਪਲਾਟ ਮਨਜੀਤ ਸਿੰਘ ਨੂੰ ਵੇਚ ਦਿੱਤਾ ਹੈ, ਜਿਸ ਤੋਂ ਮੈਂ ਖ਼ਰੀਦ ਲਿਆ ਹੈ।
ਇਸ ਮੌਕੇ ਮੰਗਤ ਸਿੰਘ ਨੇ ਦੋਸ਼ ਲਗਾਇਆ ਕਿ ਫੌਜਾ ਸਿੰਘ ਜਾਂਦੇ ਸਮੇਂ ਉਸ ਦੇ ਪਲਾਟ ਦੀਆਂ ਇੱਟਾਂ ਵੀ ਨਾਲ ਲੈ ਗਿਆ। ਫਿਲਹਾਲ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਸਬੰਧੀ ਏ. ਐੱਸ. ਆਈ. ਰਾਜਵਿੰਦਰ ਸਿੰਘ ਵੱਲੋਂ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ
NEXT STORY