ਨਵਾਂਸ਼ਹਿਰ (ਤ੍ਰਿਪਾਠੀ)- ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦੇ ਨਾਂ ’ਤੇ 4.53 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਕਰਨ ਵਾਲੇ ਦੋਸ਼ੀ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਹਰਦੀਪ ਰਾਮ ਪੁੱਤਰ ਨਿਰਮਲ ਰਾਮ ਵਾਸੀ ਸਨਾਵਾ ਨੇ ਦੱਸਿਆ ਕਿ ਉਹ ਕੈਨੇਡਾ ਜਾਣਾ ਚਾਹੁੰਦਾ ਸੀ। ਉਸ ਨੂੰ ਨਵਾਂਸ਼ਹਿਰ ਦੇ ਗੜ੍ਹਸ਼ੰਕਰ ਰੋਡ ’ਤੇ ਵਿਦੇਸ਼ ਭੇਜਣ ਦਾ ਕੰਮ ਕਰਨ ਵਾਲੇ ਟ੍ਰੈਵਲ ਏਜੰਟ ਗੁਰਿੰਦਰਜੀਤ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਛਪਾਰ ਜ਼ਿਲਾ ਲੁਧਿਆਣਾ ਹਾਲ ਵਾਸੀ ਗੜ੍ਹਸ਼ੰਕਰ ਰੋਡ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਨਾਲ ਉਸ ਦੇ ਘਰ ਵਿਚ ਵਿਦੇਸ਼ ਭੇਜਣ ਲਈ 13.50 ਲੱਖ ਰੁਪਏ ਵਿਚ ਸੌਦਾ ਤੈਅ ਹੋਇਆ ਸੀ।
ਇਹ ਵੀ ਪੜ੍ਹੋ- ਹੜ੍ਹਾਂ ਵਿਚਾਲੇ ਪੌਂਗ ਡੈਮ ਤੋਂ ਛੱਡਿਆ 31 ਹਜ਼ਾਰ ਕਿਊਸਿਕ ਪਾਣੀ, ਇਨ੍ਹਾਂ ਪਿੰਡਾਂ ਲਈ ਮੰਡਰਾ ਰਿਹਾ ਵੱਡਾ ਖ਼ਤਰਾ
ਕਰਾਰ ਮੁਤਾਬਕ 4 ਲੱਖ ਰੁਪਏ ਪਹਿਲਾਂ ਦੇਣੇ ਸਨ ਅਤੇ ਬਾਕੀ ਰਕਮ ਕੈਨੇਡਾ ਪਹੁੰਚ ਕੇ ਮਿਲਣ ਵਾਲੀ ਤਨਖ਼ਾਹ ’ਚੋਂ ਕਟਵਾਉਣੇ ਸਨ। ਉਸ ਨੇ ਦੱਸਿਆ ਕਿ ਉਕਤ ਏਜੰਟ ਨੂੰ ਉਸ ਨੇ ਕੁੱਲ 4.53 ਲੱਖ ਰੁਪਏ ਦੀ ਰਕਮ ਦਿੱਤੀ ਪਰ ਉਕਤ ਏਜੰਟ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਲਗਾਤਾਰ ਝੂਠੇ ਦਿਲਾਸੇ ਦਿੰਦਾ ਰਿਹਾ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਆਪਣੀ ਰਕਮ ਵਾਪਸ ਕਰਵਾਉਣ ਅਤੇ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਸਬ-ਡਿਵੀਜ਼ਨ ਵੱਲੋਂ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਏਜੰਟ ਗੁਰਿੰਦਰਜੀਤ ਸਿੰਘ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸ਼ਮਸ਼ਾਨਘਾਟ 'ਚ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼, 24 ਘੰਟਿਆਂ ਬਾਅਦ ਵੀ, ਬੁਝਾਰਤ ਹੈ ਬਰਕਰਾਰ !
NEXT STORY