ਕਪੂਰਥਲਾ (ਮਹਾਜਨ)-ਥਾਣਾ ਕੋਤਵਾਲੀ ਦੀ ਪੁਲਸ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਪਿੰਡ ਕਾਂਜਲੀ ਦੇ ਸਾਬਕਾ ਸਰਪੰਚ ਅਤੇ ਰਿਟਾਇਰਡ ਵੀ. ਡੀ. ਓ. ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਰਜੀਤ ਸਿੰਘ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਪਿੰਡ ਕਾਂਜਲੀ ਵਿਚ ਸਾਲ 2013 ਤੋਂ 2018 ਤੱਕ ਹੋਏ ਵਿਕਾਸ ਕਾਰਜਾਂ ਦੇ ਮੁਲਾਂਕਣ ਦੇ ਆਰਡਰ ਡਾਇਰੈਕਟਰ ਪੈਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪ੍ਰਾਪਤ ਹੋਏ ਸਨ। ਜਿਸ ਤੋਂ ਬਾਅਦ ਪਿੰਡ ਕਾਂਜਲੀ ਦੇ ਸਾਬਕਾ ਸਰਪੰਚ ਜਸਵੀਰ ਸਿੰਘ ਅਤੇ ਰਿਟਾਇਰਡ ਵੀ. ਡੀ. ਓ. ਤਰਲੋਚਨ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਵੱਡਾ ਬਿਆਨ
ਮੁਲਾਂਕਣ ਵਿਚ ਦੋਵਾਂ ਨੇ 34 ਲੱਖ 73 ਹਜ਼ਾਰ 885 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ, ਜਿਸ ਤੋਂ ਬਾਅਦ ਉਸ ਨੇ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਪੁਲਸ ਨੂੰ ਇਸ ਦੀ ਸ਼ਿਕਾਇਤ ਕੀਤੀ। ਜਾਂਚ ਤੋਂ ਬਾਅਦ ਪੁਲਸ ਨੇ ਦੋਵੇਂ ਮੁਲਜ਼ਮਾਂ ਸਾਬਕਾ ਸਰਪੰਚ ਜਸਵੀਰ ਸਿੰਘ ਰਿਟਾਇਰਡ ਵੀ. ਡੀ. ਓ. ਤਰਲੋਚਨ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਇਸ ਦੇਸ਼ 'ਚ ਬੱਚੇ ਦੇ ਜਨਮ 'ਤੇ ਮਾਲੋ-ਮਾਲ ਹੋ ਜਾਂਦੇ ਨੇ ਮਾਪੇ, ਜਾਣੋ ਕੀ ਹੈ ਕਾਰਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਜਸਵੀਰ ਰਾਜਾ ਵੱਲੋਂ ਪਿੰਡ ਕੁਰਾਲਾ ਤੋਂ ਧਾਰਮਿਕ ਦਰਸ਼ਨਾਂ ਲਈ ਬੱਸ ਰਵਾਨਾ
NEXT STORY