ਦਸੂਹਾ (ਝਾਵਰ, ਨਾਗਲਾ)- ਦਸੂਹਾ ਪੁਲਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ 11 ਲੱਖ 38 ਹਜ਼ਾਰ 300 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਦਸੂਹਾ ਜਗਦੀਸ ਰਾਜ ਅੱਤਰੀ ਨੇ ਦੱਸਿਆ ਕਿ ਇਕ ਔਰਤ ਕੁਲਜਿੰਦਰ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਬਸੋਆ ਜ਼ਿਲ੍ਹਾ ਹੁਸ਼ਿਆਰਪੁਰ ਨੇ ਇਕ ਟਰੈਵਲ ਏਜੰਟ ਗੁਰਪ੍ਰੀਤ ਸਿੰਘ ਉਰਫ਼ ਗੈਰੀ ਬੈਨੀਪਾਲ ਪੁੱਤਰ ਦੰਗਲ ਸਿੰਘ ਵਾਸੀ ਹੋਮ ਬਾਗ ਕਲੋਨੀ, ਪਟਿਆਲਾ ਅਤੇ ਇਕ ਹੋਰ ਟਰੈਵਲ ਏਜੰਟ ਵਿਰੁੱਧ ਐੱਸ. ਐੱਸ. ਪੀ ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਕਤ ਪੈਸੇ ਕੁੜੀ ਨੂੰ ਕੈਨੇਡਾ ਭੇਜਣ ਲਈ ਲਏ ਗਏ ਸਨ ਪਰ ਏਜੰਟ ਨੇ ਨਾ ਤਾਂ ਉਸ ਦੀ ਕੁੜੀ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਅਤੇ ਸ਼ਿਕਾਇਤਕਰਤਾ ਨੂੰ ਏਜੰਟ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੈਰੀ ਬੈਨੀਪਾਲ ਹੀ ਦੋਸੀ ਪਾਇਆ ਗਿਆ, ਜਿਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਨੌਜਵਾਨ ਦਾ ਹੋਇਆ ਅੰਤਿਮ ਸੰਸਕਾਰ, ਭੁੱਬਾਂ ਮਾਰ ਰੋਇਆ ਪਰਿਵਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ ’ਚੋਂ ਛੁੱਟਣ ਤੋਂ ਬਾਅਦ ਗੈਂਗ ਬਣਾ ਕੇ ਹਾਈਵੇਅ ’ਤੇ ਲੁੱਟਖੋਹ ਕਰਨ ਵਾਲੇ 3 ਵਿਅਕਤੀ ਗ੍ਰਿਫ਼ਤਾਰ
NEXT STORY