ਟਾਂਡਾ ਉੜਮੁੜ (ਵਰਿੰਦਰ ਪੰਡਿਤ,ਗੁਪਤਾ )- ਪਿੰਡ ਤਲਵੰਡੀ ਸੱਲਾ ਵਾਸੀ ਔਰਤ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਰਮਨਦੀਪ ਕੌਰ ਪੁੱਤਰੀ ਅਮਰੀਕ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਪਤੀ ਰਣਜੀਤ ਸਿੰਘ ਮੁਲਤਾਨੀ ਪੁੱਤਰ ਲੇਟ ਬਲਵੀਰ ਸਿੰਘ ਅਤੇ ਉਸ ਦੀ ਸੱਸ ਰਾਜ ਕੌਰ ਵਾਸੀ ਨਾਰੀ ਰੋਡ ਦੀਪਕ ਨਗਰ (ਨਾਗਪੁਰ ) ਮਹਾਰਾਸ਼ਟਰ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਰਮਨਦੀਪ ਕੌਰ ਨੇ ਦੋਸ਼ ਲਾਇਆ ਕਿ ਉਸ ਦੀ ਸੱਸ ਅਤੇ ਪਤੀ ਨੇ ਉਸ ਨੂੰ ਦਾਜ ਲਈ ਤੰਗ ਕੀਤਾ ਅਤੇ ਉਸ ਦਾ ਦਾਜ ਦਾ ਸਮਾਨ ਹੜੱਪ ਲਿਆ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਜਗਦੀਪ ਸਿੰਘ ਇਸ ਮਾਮਲੇ 'ਤੇ ਅਗਲੇਰੀ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ- ਚੰਡੀਗੜ੍ਹ ਬਲਾਸਟ ਮਾਮਲੇ 'ਤੇ ਅੱਤਵਾਦੀ ਗੁਰਪਤਵੰਤ ਪੰਨੂੰ ਦੀ CM ਮਾਨ ਤੇ ਪੰਜਾਬ ਪੁਲਸ ਨੂੰ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜਲੰਧਰ ਵਿਖੇ ਬੜਿੰਗ ਦੀ ਨਾਜਾਇਜ਼ ਕਾਲੋਨੀ ’ਚ ਜਾਅਲੀ NOC ਮਾਮਲੇ ਦੀ ਪੁਲਸ ਜਾਂਚ ਸ਼ੁਰੂ
NEXT STORY