ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ, ਜਸਵਿੰਦਰ, ਗੁਪਤਾ)-ਟਾਂਡਾ ਪੁਲਸ ਨੇ ਪਿੰਡ ਫ਼ੌਜੀ ਕਲੋਨੀ ਵਿਖੇ ਪੰਚਾਇਤੀ ਜ਼ਮੀਨ ਵਿੱਚੋਂ ਦਰੱਖ਼ਤ ਵੱਢਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਪਿੰਡ ਦੀ ਪੰਚਾਇਤ ਵੱਲੋਂ ਇਸ ਬਾਰੇ ਮਤਾ ਪਾਸ ਕਰਕੇ ਭੇਜੇ ਜਾਣ ਤੋਂ ਬਾਅਦ ਬੀ. ਡੀ. ਪੀ. ਓ. ਟਾਂਡਾ ਰਾਜਵਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ 'ਤੇ ਖੜਕ ਸਿੰਘ ਪੁੱਤਰ ਜੰਗ ਬਹਾਦਰ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ : Instagram ਦੇ ਪਿਆਰ ਨੇ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਕੇ ਪਤਨੀ ਨੇ ਪਤੀ ਨੂੰ ਦਿੱਤੀ ਰੂਹ ਕੰਬਾਊ ਮੌਤ
ਬੀ. ਡੀ. ਪੀ. ਓ. ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਖੜਕ ਸਿੰਘ ਨੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਮਿਲ ਕੇ ਸਕੂਲ ਦੀ ਗਰਾਉਂਡ ਵਾਲੀ ਪੰਚਾਇਤੀ ਜ਼ਮੀਨ ਵਿੱਚੋਂ ਸਫੈਦਾ ਅਤੇ ਡੇਕ ਵੱਢ ਕੇ ਵੇਚੀ ਹੈ। ਪਿੰਡ ਦੀ ਪੰਚਾਇਤ ਨੇ 7 ਜਨਵਰੀ ਨੂੰ ਮਤਾ ਪਾਸ ਕਰਕੇ ਬੀ. ਡੀ. ਪੀ. ਓ. ਨੂੰ ਸ਼ਿਕਾਇਤ ਕੀਤੀ ਸੀ ਕਿ ਉਕਤ ਮੁਲਜ਼ਮਾਂ ਵੱਲੋਂ ਬਿਨਾ ਮਨਜ਼ੂਰੀ ਦਰੱਖ਼ਤ ਵੱਢ ਕੇ ਵੇਚੇ ਗਏ ਹਨ ਅਤੇ ਇਸ ਨਾਲ ਪੰਚਾਇਤ ਦਾ ਵਿੱਤੀ ਨੁਕਸਾਨ ਹੋਇਆ ਹੈ। ਜਦੋਂ ਪੰਚਾਇਤ ਨੇ ਉਕਤ ਵਿਅਕਤੀ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਸ ਨੇ ਅਤੇ ਉਸ ਦੇ ਪਰਿਵਾਰ ਨੇ ਪੰਚਾਇਤ ਮੈਂਬਰਾਂ ਨੂੰ ਅਪਸ਼ਬਦ ਬੋਲਦੇ ਹੋਏ ਧਮਕੀਆਂ ਦਿੱਤੀਆਂ ਹਨ। ਇਨ੍ਹਾਂ ਦੋਸ਼ਾਂ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਦਰਸ਼ਨ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ, ਟੋਟੇ-ਟੋਟੇ ਹੋਈ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨਾਂ ਨੂੰ ਲਾਭ ਦੇਣ ਲਈ ਪੰਜਾਬ ਸਰਕਾਰ ਕਰ ਰਹੀ ਵਿਸ਼ੇਸ਼ ਉਪਰਾਲੇ
NEXT STORY