ਦਸੂਹਾ (ਝਾਵਰ)-ਦਸੂਹਾ ਪੁਲਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ 13 ਲੱਖ 35 ਹਜ਼ਾਰ ਦੀ ਠੱਗੀ ਮਾਰਨ ’ਤੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਬਚਨ ਸਿੰਘ ਨੂੰ ਦੱਸਿਆ ਕਿ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਧੱਕੜ ਕਪੂਰਥਲਾ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਰਖ਼ਾਸਤ ਦਿੱਤੀ ਸੀ ਕਿ ਉਸ ਦੇ ਭਾਣਜੇ ਸੁਖਦੀਪ ਸਿੰਘ ਨੂੰ ਨਿਊਜ਼ੀਲੈਂਡ ਭੇਜਣ ਲਈ ਰਸ਼ਪਾਲ ਸਿੰਘ ਪੁੱਤਰ ਜੀਤ ਸਿੰਘ ਨਿਵਾਸੀ ਜਬੋਵਾਲ ਨਵਾਂਸ਼ਹਿਰ ਨੂੰ ਅੱਗੇ ਉਸ ਦੇ ਸਾਥੀਆਂ ਨੂੰ 13 ਲੱਖ 35 ਹਜ਼ਾਰ ਦਿੱਤੇ ਸਨ।
ਇਹ ਵੀ ਪੜ੍ਹੋ: ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਨਾ ਤਾਂ ਉਸ ਦੇ ਭਾਣਜੇ ਨੂੰ ਇਸ ਟਰੈਵਲ ਏਜੰਟ ਨੇ ਨਿਊਜ਼ੀਲੈਂਡ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸੀ ਕੀਤੇ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਦਸੂਹਾ ਦੇ ਐੱਸ. ਐੱਚ. ਓ. ਨੂੰ ਜਾਂਚ ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਸੌਂਪੀ ਗਈ ਜਿਸ ’ਚ ਰਸ਼ਪਾਲ ਸਿੰਘ ਮੁਲਜ਼ਮ ਪਾਇਆ ਗਿਆ, ਜਿਸ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
NEXT STORY