ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)- ਅਹੀਆਪੁਰ ਘਰ ਵਿਚ ਦਾਖ਼ਲ ਹੋ ਕੇ ਦਾਦੀ-ਪੋਤੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਦੀਕਸ਼ਾ ਪੁੱਤਰੀ ਸਨੀ ਵਾਸੀ ਵਾਰਡ ਨੰਬਰ 15 ਅਹੀਆਪੁਰ ਟਾਂਡਾ ਦੇ ਬਿਆਨਾਂ ਦੇ ਆਧਾਰ 'ਤੇ ਸਾਹਿਲ ਅਤੇ ਕਾਲੂ ਦੋਨੋ ਪੁੱਤਰ ਸ਼ੈਂਕੀ ਵਾਸੀ ਅਹੀਆਪੁਰ ਖ਼ਿਲਾਫ਼ ਕੀਤਾ ਹੈ ।
ਇਹ ਵੀ ਪੜ੍ਹੋ: ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ
ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿਚ ਦੀਕਸ਼ਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਪਹਿਲਾ ਉਸ ਦੇ ਘਰ ਇੱਟਾਂ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਬਾਅਦ 'ਚ ਹਥਿਆਰਾਂ ਸਮੇਤ ਘਰ ਵਿਚ ਦਾਖ਼ਲ ਹੁੰਦਿਆਂ ਉਸ ਨਾਲ ਅਤੇ ਉਸ ਦੀ ਦਾਦੀ ਨਿਰਮਲਾ ਨਾਲ ਕੁੱਟਮਾਰ ਕੀਤੀ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਆਈ. ਪਰਮਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਜ਼ੁਰਗ ਤੋਂ ਸੋਨੇ ਦਾ ਲਾਕੇਟ ਖੋਹ ਕੇ 2 ਲੁਟੇਰੇ ਹੋਏ ਫ਼ਰਾਰ
NEXT STORY