ਨਵਾਂਸ਼ਹਿਰ (ਤ੍ਰਿਪਾਠੀ)-ਫਰਜ਼ੀ ਆਈ. ਡੀ. ਬਣਾ ਕੇ ਸੋਸ਼ਲ ਮੀਡੀਆ ’ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਕੇ ਇਕ ਪਰਿਵਾਰ ਨੂੰ ਬਦਨਾਮ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪੁਲਸ ਨੇ ਉਨ੍ਹਾਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸਾਈਬਰ ਕ੍ਰਾਈਮ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਨੀਤਾ ਕਟਾਰੀਆ ਪੁੱਤਰੀ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਤਲਾਕਸ਼ੁਦਾ ਹੈ ਅਤੇ ਪਿਛਲੇ 12 ਸਾਲਾਂ ਤੋਂ ਆਪਣੇ ਪੇਕੇ ਪਰਿਵਾਰ ਨਾਲ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੇ ਭਰਾ ਸੁਨੀਲ ਕਟਾਰੀਆ ਦਾ ਵਿਆਹ 2021 ਵਿਚ ਹੋਇਆ ਸੀ ਅਤੇ ਬਾਅਦ ਵਿਚ ਉਹ ਆਪਣੀ ਪਤਨੀ ਨਾਲ ਸਟੱਡੀ ਵੀਜ਼ੇ ’ਤੇ ਇੰਗਲੈਂਡ ਚਲਾ ਗਿਆ ਸੀ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਇੰਗਲੈਂਡ ਪਹੁੰਚਣ ਤੋਂ ਬਾਅਦ, ਉਸ ਦੀ ਪਤਨੀ ਵੱਖਰੀ ਰਹਿਣ ਲੱਗ ਪਈ। ਸੁਨੀਤਾ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਦੀ ਪਤਨੀ ਨੇ ਫਰਜ਼ੀ ਆਈ. ਡੀ. ਬਣਾਈਆਂ ਹਨ ਅਤੇ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਭਾਸ਼ਾ ਪੋਸਟ ਕਰਕੇ ਪਰਿਵਾਰ ਨੂੰ ਬਦਨਾਮ ਕਰ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਮਾਨਸਿਕ ਤਣਾਅ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਨੇ ਕਿਹਾ ਕਿ ਪੋਸਟ ਕੀਤੀ ਜਾ ਰਹੀ ਅਪਮਾਨਜਨਕ ਭਾਸ਼ਾ ਪਰਿਵਾਰ ਦੀ ਸਾਖ਼ ਨੂੰ ਖ਼ਰਾਬ ਕਰ ਰਹੀ ਹੈ। ਆਪਣੀ ਸ਼ਿਕਾਇਤ 'ਚ ਉਸ ਨੇ ਮੰਗ ਕੀਤੀ ਕਿ ਉਕਤ ਆਈਡੀ ਨੂੰ ਬੰਦ ਕੀਤਾ ਜਾਵੇ ਅਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
ਪੁਲਸ ਨੇ ਦੱਸਿਆ ਕਿ ਜਾਂਚ ਦੌਰਾਨ, ਇਕ ਰਸਮੀ ਨੋਟਿਸ ਰਾਹੀਂ ''ਮੈਟਾ'' ਪਲੇਟਫਾਰਮ ਤੋਂ ਸਰਗਰਮ ਇੰਸਟਾਗ੍ਰਾਮ ਆਈ. ਡੀ. ਦਾ ਰਿਕਾਰਡ ਮੰਗਿਆ ਗਿਆ ਸੀ। ਇਸ ਪ੍ਰਕਿਰਿਆ ਰਾਹੀਂ ਪ੍ਰਾਪਤ ਹੋਏ ਤਸਦੀਕਸ਼ੁਦਾ ਮੋਬਾਇਲ ਨੰਬਰ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਪੁਲਸ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਧਾਰਾਵਾਂ 79 ਅਤੇ 61(2) ਅਤੇ IT ਐਕਟ ਦੀਆਂ ਧਾਰਾਵਾਂ 67, 66-ਸੀ ਅਤੇ 66-ਡੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
NEXT STORY