ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਪਿੰਡ ਘੋੜਾਵਾਹਾ ਵਾਸੀ ਇਕ ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਐਡੀਸ਼ਨਲ ਐੱਸ. ਐੱਚ. ਓ. ਜਗਦੀਪ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੁਲਸ ਨੇ ਨੌਜਵਾਨ ਦੇ ਵਾਰਸਾਂ ਦੇ ਕਹਿਣ 'ਤੇ ਦਿੱਤੀ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੋਪ ਟੈਸਟ 'ਚ ਪਾਜ਼ੇਟਿਵ ਪਾਏ ਗਏ ਨੌਜਵਾਨ ਦੀ ਪਛਾਣ ਸਲੀਮ ਚੌਧਰੀ ਪੁੱਤਰ ਅਸ਼ੋਕ ਚੌਧਰੀ ਵਾਸੀ ਪਿੰਡ ਘੋੜਾਵਾਹਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ਾ ਕਰਨ ਦਾ ਆਦੀ ਹੈ, ਜਿਸ ਤੋਂ ਬਾਅਦ ਥਾਣੇਦਾਰ ਰਾਜੇਸ਼ ਕੁਮਾਰ ਚੌਂਕੀ ਇੰਚਾਰਜ ਅਡਾਸਰਾ ਨੇ ਨੌਜਵਾਨ ਦਾ ਡੋਪ ਟੈਸਟ ਕਰਵਾਇਆ, ਜੋ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਉਪਰੰਤ ਨੌਜਵਾਨ ਨੂੰ ਦਸੂਹਾ ਦੇ ਨਸ਼ਾ ਛਡਾਊ ਕੇਂਦਰ 'ਚ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ ਰਜਿਸਟਰਡ ਕਰਵਾਉਣ ਦੇ ਹੁਕਮ
NEXT STORY