ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪੈਟਰੋਲ-ਪੰਪ 'ਤੇ ਤੇਲ ਪੁਵਾਉਣ ਗਏ ਟਰੈਕਟਰ ਸਵਾਰ ਨਾਲ ਮਾਮੂਲੀ ਤਕਰਾਰ ਤੋਂ ਬਾਅਦ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਭੁਪਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬੈਚਾਂ (ਦੇਹਰੀਵਾਲ) ਦੇ ਬਿਆਨ ਦੇ ਅਧਾਰ ਤੇ ਬਲਵਿੰਦਰ ਸਿੰਘ ਪੁੱਤਰ ਰਤਨ ਸਿੰਘ, ਜਸਵੀਰ ਸਿੰਘ ਵਾਸੀ ਬੁੱਢੀਪਿੰਡ ਅਤੇ 3 ਹੋਰ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਭੁਪਿੰਦਰ ਸਿੰਘ ਨੇ ਦੋਸ਼ ਲਾਇਆ ਕਿ ਇਨ੍ਹਾਂ ਮੁਲਜਮਾਂ ਨਾਲ ਕੁੱਟਮਾਰ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ
ਟਾਂਡਾ ਦੇ ਪਿੰਡ ਇਬਰਾਹਿਮਪੁਰ 'ਚ 110 ਸਾਲਾ ਬਜ਼ੁਰਗ ਔਰਤ ਨੇ ਪਾਈ ਵੋਟ
NEXT STORY