ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਪਿੰਡ ਜਲਾਲਪੁਰ ਵਿਚ ਇਕ ਵਿਅਕਤੀ ਦੇ ਡੇਰੇ ਤੋਂ ਬੱਕਰਾ ਚੋਰੀ ਕਰਨ ਦੇ ਦੋਸ਼ ’ਚ ਟਾਂਡਾ ਪੁਲਸ ਨੇ ਪਿੰਡ ਦੇ ਹੀ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਏ ਜਰਨੈਲ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਜਲਾਲਪੁਰ ਦੀ ਸ਼ਿਕਾਇਤ ਦੇ ਆਧਾਰ 'ਤੇ ਤਰਸੇਮ ਸਿੰਘ ਪੁੱਤਰ ਜੀਤ ਸਿੰਘ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਜਰਨੈਲ ਸਿੰਘ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੇ ਡੇਰੇ ਤੋਂ ਉਸਦਾ ਇਕ ਬੱਕਰਾ ਚੋਰੀ ਕਰ ਲਿਆ ਹੈ। ਪੁਲਸ ਨੇ ਦੋਸ਼ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਹੈ ਅਤੇ ਐੱਸ. ਆਈ. ਲੋਕ ਰਾਮ ਮਾਮਲੇ ਦੀ ਜਾਂਚ ਕਰ ਰਹੇ ਹਨ ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
NEXT STORY