ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਵੱਲੋਂ ਇਲਾਕੇ ’ਚ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹਾਜੀਪੁਰ ਥਾਣੇ ਦੇ ਐੱਸ. ਐੱਚ. ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਮੁਕੇਰੀਆਂ ਦੇ ਮਾਈਨਿੰਗ ਇੰਸਪੈਕਟਰ ਹਰਦੀਪ ਸਿੰਘ ਵੱਲੋਂ ਪੁਲਸ ਨੂੰ ਇਕ ਇੰਡੋਰਸਮੈਂਟ ਸ਼ੁਦਾ ਦਰਖ਼ਾਸਤ ਦਿੱਤੀ ਗਈ ਸੀ। ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਹਾਜੀਪੁਰ ਪੁਲਸ ਦੇ ਏ. ਐੱਸ. ਆਈ. ਰਵਿੰਦਰ ਸਿੰਘ ਨੇ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...
ਜਾਂਚ ਦੌਰਾਨ ਪਿੰਡ ਨਿੱਕੂਚੱਕ ਦੀ ਜ਼ਮੀਨ ’ਚ ਟਿਪਰ ਅਤੇ ਪੋਕਲੇਨ ਮਸ਼ੀਨ ਦੀ ਮਦਦ ਨਾਲ ਨਾਜਾਇਜ਼ ਤੌਰ ’ਤੇ ਮਾਈਨਿੰਗ ਹੁੰਦੀ ਪਾਈ ਗਈ। ਮਾਈਨਿੰਗ ਇੰਸਪੈਕਟਰ ਹਰਦੀਪ ਸਿੰਘ ਦੀ ਦਰਖ਼ਾਸਤ ਅਤੇ ਮੌਕੇ ਦੇ ਹਾਲਾਤ ਨੂੰ ਦੇਖਦੇ ਹੋਏ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਇਸ ਮਾਮਲੇ ਦੀ ਅਗਲੇਰੀ ਜਾਂਚ ਅਤੇ ਬਣਦੀ ਕਾਨੂੰਨੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ
NEXT STORY