ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਟਾਂਡਾ ਪੁਲਸ ਨੇ ਅਬਦੁੱਲਾਪੁਰ ਵਾਸੀ ਇਕ ਨੌਜਵਾਨ ਨੂੰ ਪੋਲੈਂਡ ਭੇਜਣ ਦਾ ਝਾਂਸਾ ਦੇ ਕੇ 8 ਲੱਖ 70 ਹਜ਼ਾਰ ਰੁਪਏ ਠੱਗਣ ਦੇ ਦੋਸ਼ ਵਿਚ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਘਨੀਆਂ ਲਾਲ ਪੁੱਤਰ ਸ਼ੰਕਰ ਲਾਲ ਦੇ ਬਿਆਨ ਦੇ ਆਧਾਰ ’ਤੇ ਸੌਰਬ ਪੁੱਤਰ ਧਰਮਪਾਲ ਵਾਸੀ ਵਾਰਡ ਨੰਬਰ 6 ਮਿਆਣੀ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਡੀ. ਐੱਸ. ਪੀ. ਰਾਜ ਕੁਮਾਰ ਵੱਲੋਂ ਕੀਤੀ ਜਾਂਚ ਤੋਂ ਬਾਅਦ ਪੁਲਸ ਨੇ ਇਹ ਮਾਮਲਾ ਦਰਜ ਕੀਤਾ ਹੈ। ਥਾਣੇਦਾਰ ਗੁਰਮੀਤ ਸਿੰਘ ਅਗਲੇਰੀ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ: ਸਾਬਕਾ ਸੈਨਿਕ ਸਾਂਝਾ ਮੋਰਚਾ ਨੇ ਪੀ. ਏ. ਪੀ. ਚੌਂਕ 'ਤੇ ਲਾਇਆ ਧਰਨਾ, ਹਾਈਵੇਅ ਕੀਤਾ ਜਾਮ
CBSE10ਵੀਂ ਤੇ 12ਵੀਂ ਦਾ ਨਤੀਜਾ, 12ਵੀਂ ’ਚ ਪਲਕਿਤ ਸਿੱਧੂ ਤੇ ਮੋਕਸ਼ਾ ਤੇ 10ਵੀਂ ’ਚ ਮਹਿਤਾਬ ਕੌਰ ਨੇ ਕੀਤਾ ਟਾਪ
NEXT STORY